ਮੋਹਿਲ ਸਿੰਗਲਾ ਨੇ ਪਿਤਾ ਦੇ ਹੱਕ ’ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

02/03/2022 11:53:39 AM

ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਵਿਜੈ ਇੰਦਰ ਸਿੰਗਲਾ ਦਾ ਸਮੁੱਚਾ ਪਰਿਵਾਰ ਚੋਣ ਮੈਦਾਨ ਵਿੱਚ ਕੁੱਦਿਆ ਹੋਇਆ ਹੈ। ਸ੍ਰੀ ਸਿੰਗਲਾ ਦੇ ਸਪੁੱਤਰ ਮੋਹਿਲ ਸਿੰਗਲਾ ਵੱਲੋਂ ਵੀ ਆਪਣੇ ਪਿਤਾ ਦੇ ਹੱਕ ਵਿੱਚ ਪਿੰਡਾਂ ਵਿੱਚ ਡੋਰ ਟੂ ਡੋਰ ਜਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਇੱਟਾਂ ਮਾਰ ਕੇ ਕੀਤਾ ਔਰਤ ਦਾ ਕਤਲ, 1 ਜ਼ਖਮੀਂ

ਇਸ ਦੌਰਾਨ ਗੱਲਬਾਤ ਦੌਰਾਨ ਮੋਹਿਲ ਸਿੰਗਲਾ ਨੇ ਕਿਹਾ ਕਿ ਆਗਾਮੀ ਚੋਣਾਂ ਦੇ ਮੱਦੇਨਜਰ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਸਾਡੇ ਦੁਆਰਾ ਪਿਛਲੇ 5 ਸਾਲਾਂ ’ਚ ਕਰਵਾਏ ਵਿਕਾਸ ਕਾਰਜਾਂ ਦੇ ਰਿਪੋਰਟ ਕਾਰਡ ਵੰਡੇ ਤਾਂ ਜੋ ਲੋਕ ਆਉਣ ਵਾਲੀ 20 ਫਰਵਰੀ ਨੂੰ ਸਾਡੇ ਕੰਮਾਂ ਦੇ ਅਧਾਰ ‘ਤੇ ਵੋਟ ਪਾ ਸਕਣ। ਉਨਾਂ ਕਿਹਾ ਕਿ ਨੌਜਵਾਨਾਂ ਨੇ ਕਾਂਗਰਸ ਪਾਰਟੀ ਪ੍ਰਤੀ ਵੱਖਰਾ ਉਤਸ਼ਾਹ ਦਿਖਾਉਂਦਿਆਂ ਸਾਡੇ ਦੁਆਰਾ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਲੋਕਾਂ ਵੱਲੋਂ ਕਾਂਗਰਸ ਪਾਰਟੀ ਪ੍ਰਤੀ ਦਿਖਾਏ ਜਾ ਰਹੇ ਉਤਸ਼ਾਹ ਤੋਂ ਇਹ ਮਹਿਸੂਸ ਹੋ ਰਿਹਾ ਹੈ ਸ੍ਰੀ ਵਿਜੈ ਇੰਦਰ ਸਿੰਗਲਾ ਦੂਜੀ ਵਾਰ ਸੰਗਰੂਰ ਤੋਂ ਇੱਕ ਤਰਫ਼ਾ ਵੱਡੀ ਜਿੱਤ ਹਾਸਲ ਕਰ ਰਹੇ ਹਨ ਅਤੇ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਨ ’ਤੇ ਸੰਗਰੂਰ ਦੇ ਵਿਕਾਸ ਦਾ ਭਾਗ ਨੰਬਰ 2 ਵੀ ਆਰੰਭ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


Anuradha

Content Editor

Related News