ਨਾਭਾ : ਚੋਣ ਮੁਹਿੰਮ ਦੌਰਾਨ ਲੋਕਾਂ ਦੇ ਸਵਾਲਾਂ ’ਚ ਘਿਰੇ ਮੋਹਿਤ ਮਹਿੰਦਰਾ

Friday, Feb 11, 2022 - 02:49 PM (IST)

ਨਾਭਾ : ਚੋਣ ਮੁਹਿੰਮ ਦੌਰਾਨ ਲੋਕਾਂ ਦੇ ਸਵਾਲਾਂ ’ਚ ਘਿਰੇ ਮੋਹਿਤ ਮਹਿੰਦਰਾ

ਨਾਭਾ (ਰਾਹੁਲ) : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਹਰ ਉਮੀਦਵਾਰ ਵੱਲੋਂ ਜਿੱਤਣ ਦੇ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਹਲਕੇ ਵਿੱਚ ਪੈਂਦੇ ਦਿਹਾਤੀ ਪਟਿਆਲਾ 2 ਤੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਸਪੁੱਤਰ ਮੋਹਿਤ ਮਹਿੰਦਰਾ ਚੋਣ ਮੈਦਾਨ ਵਿੱਚ ਹਨ। ਕਾਂਗਰਸ ਪਾਰਟੀ ਦੇ ਉਮੀਦਵਾਰ ਮੋਹਿਤ ਮਹਿੰਦਰਾ ਵੱਲੋਂ ਆਪਣੇ ਆਪ ਨੂੰ ਜਿੱਤਣ ਦੇ ਲਈ ਪੂਰੀ ਤਾਕਤ ਝੋਕ ਦਿੱਤੀ ਹੈ। ਮੋਹਿਤ ਮਹਿੰਦਰਾ ਵੱਲੋਂ ਵਿਕਾਸ ਨੂੰ ਲੈ ਕੇ ਪਿੰਡ-ਪਿੰਡ ਵਿੱਚ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਪਰ ਬੀਤੇ ਦਿਨੀਂ ਵਿਕਾਸ ਨਾ ਹੋਣ ਕਰਕੇ ਪਿੰਡ ਦੇ ਕੁਝ ਲੋਕਾਂ ਵੱਲੋਂ ਵਿਰੋਧ ਕਰਨ ਦੀ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋਈ ਸੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਵੱਡਾ ਦਾਅਵਾ, ਡਰ ਕਾਰਨ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ ਬਿਕਰਮ ਮਜੀਠੀਆ

ਇਸ ਸਬੰਧ ਵਿੱਚ ਉਮੀਦਵਾਰ ਮੋਹਿਤ ਮਹਿੰਦਰਾ ਦਾ ਪੱਖ ਜਾਣਿਆ ਕੀ ਪਿੰਡਾਂ ਵਿੱਚ ਲੋਕ ਜੋ ਵਿਕਾਸ ਨਾ ਹੋਣ ਕਰ ਕੇ ਸਵਾਲ ਪੁੱਛਦੇ ਹਨ ਅਤੇ ਤੁਹਾਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਮੋਹਿਤ ਮਹਿੰਦਰਾ ਨੇ ਕਿਹਾ ਕਿ ਕੁਝ ਸ਼ਰਾਰਤੀ ਵਿਅਕਤੀ ਅਜਿਹੀਆਂ ਹਰਕਤਾਂ ਕਰਦੇ ਹਨ। ਅਸੀਂ ਪਿੰਡਾਂ ਵਿੱਚ ਪਿਛਲੇ ਪੰਜ ਸਾਲਾਂ ਵਿੱਚ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇ ਕੇ ਪਿੰਡਾਂ ਦਾ ਵਿਕਾਸ ਕਰਾਇਆ, ਪਰ ਮੋਹਿਤ ਮਹਿੰਦਰਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਲੋਕਾਂ ਨੂੰ ਪੌਣੇ ਪੰਜ ਸਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਨਹੀਂ ਕੀਤਾ ਅਤੇ ਉਨ੍ਹਾਂ ਦੇ ਜਾਣ ਨਾਲ ਕਾਂਗਰਸ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿਉਂਕਿ ਪੌਣੇ ਪੰਜ ਸਾਲ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਸਰਸ਼ਾਹੀ ’ਤੇ ਲਗਾਮ ਨਹੀਂ ਲਗਾਈ। ਮੋਹਿਤ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਦਾ ਢਾਈ ਸਾਲ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਬਦਲਣਾ ਚਾਹੁੰਦੀ ਸੀ ਪਰ ਕੋਰੋਨਾ ਮਾਹਾਵਾਰੀ ਅਤੇ ਕਿਸਾਨੀ ਅੰਦੋਲਨ ਕਰਕੇ ਇਹ ਲੇਟ ਹੋ ਗਿਆ। ਹਾਈਕਮਾਨ ਨੂੰ ਜਦੋਂ ਮੌਕਾ ਮਿਲਿਆ ਉਨ੍ਹਾਂ ਨੇ ਮੁੱਖ ਮੰਤਰੀ ਬਦਲ ਦਿੱਤਾ। ਮੋਹਿਤ ਮਹਿੰਦਰਾ ਇਹ ਭੁੱਲ ਗਏ ਕਿ ਉਨ੍ਹਾਂ ਦੇ ਪਿਤਾ ਨੇ ਵੀ ਕੈਪਟਨ ਅਮਰਿੰਦਰ ਸਿੰਘ ਨਾਲ ਪੌਣੇ ਪੰਜ ਸਾਲ ਮੰਤਰੀ ਮੰਡਲ ਵਿੱਚ ਕੰਮ ਕੀਤਾ ਸੀ। ਹੁਣ ਉਹ ਚਰਨਜੀਤ ਚੰਨੀ ਦੇ ਗੁਣ ਗਾ ਰਹੇ ਹਨ ਕਿ ਉਨ੍ਹਾਂ ਨੇ 111 ਦਿਨ ਵਿੱਚ ਬਹੁਤ ਵਿਕਾਸ ਕਰ ਦਿੱਤਾ ਹੈ। ਮੋਹਿਤ ਮਹਿੰਦਰਾ ਨੂੰ ਜਦੋਂ ਪੁੱਛਿਆ ਕਿ ਘਰ ਘਰ ਨੌਕਰੀ ਅਤੇ ਕਰਜ਼ਾ ਮੁਆਫੀ ਅਤੇ ਹੋਰ ਜੋ ਵਾਅਦੇ ਕੀਤੇ ਸੀ ਉਹ ਕਾਂਗਰਸ ਦੇ ਏਜੰਡੇ ਕਿੱਥੇ ਹਨ ਤਾਂ ਮੋਹਿਤ ਮਹਿੰਦਰਾ ਨੇ ਕਿਹਾ ਕਿ ਜਿਸ ਜਦੋਂ ਦੁਬਾਰਾ ਸਰਕਾਰ ਬਣੇਗੀ ਇਹ ਸਾਰੀ ਰਹਿੰਦੇ ਕੰਮ ਨੇਪਰੇ ਚਾੜ੍ਹੇ ਜਾਣਗੇ>

ਇਹ ਵੀ ਪੜ੍ਹੋ : ਕਾਂਗਰਸ ਇਕਜੁਟ, ਉਸ ਦਾ ਮਕਸਦ ਬਾਹਰੀ ਲੋਕਾਂ ਨੂੰ ਸੂਬੇ ’ਚੋਂ ਭਜਾਉਣਾ : ਚੰਨੀ

ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਕ ਪਾਸੇ ਮੋਹਿਤ ਮਹਿੰਦਰਾ ਵੱਲੋਂ ਪਿੰਡਾਂ ਵਿਚ ਵਿਕਾਸ ਕਾਰਜਾਂ ਤੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਨੇ, ਪਰ ਦੂਜੇ ਪਾਸੇ ਪਿੰਡ ਦੇ ਲੋਕਾਂ ਵੱਲੋਂ ਲਗਾਤਾਰ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਰੋਧ ਤੋਂ ਸਾਫ਼ ਜ਼ਾਹਰ ਹੈ ਕਿ ਲੋਕ ਹੁਣ ਸੁਚੇਤ ਹੋ ਚੁੱਕੇ ਹਨ ਜੇਕਰ ਕਿਸੇ ਵੀ ਪਿੰਡ ਵਿੱਚ ਕੰਮ ਨਹੀਂ ਹੁੰਦਾ ਤਾਂ ਹੁਣ ਲੋਕ ਲੀਡਰਾਂ ਤੋਂ ਸਿੱਧੇ ਸਵਾਲ ਆਪ ਹੀ ਪੁੱਛ ਰਹੇ ਹਨ। ਪਰ ਹੁਣ ਵੱਡੇ-ਵੱਡੇ ਲੀਡਰਾਂ ਨੂੰ ਵੀ ਸੋਚ ਸਮਝ ਕੇ ਪਿੰਡਾਂ ਵਿਚ ਵੜਨਾ ਪਵੇਗਾ ਕਿ ਅਸੀਂ ਪਿੰਡਾਂ ਵਿੱਚ ਕਿਹੋ ਜਿਹੇ ਵਿਕਾਸ ਕਰਵਾਏ ਹਨ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Anuradha

Content Editor

Related News