ਭਾਰਤ-ਪਾਕਿ ਬਾਰਡਰ ’ਤੇ ਸਰਹੱਦੀ ਪਿੰਡ ’ਚ ਦੇਰ ਰਾਤ ਪਾਕਿਸਤਾਨੀ ਡਰੋਨ ਦੀ ਮੋਮੈਂਟ ਦੇਖੀ ਗਈ

01/28/2022 3:45:28 PM

ਫਿਰੋਜ਼ਪੁਰ (ਕੁਮਾਰ) : ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਭਾਰਤ-ਪਾਕਿਸਤਾਨ ਬਾਰਡਰ ’ਤੇ ਬੀਤੀ ਦੇਰ ਰਾਤ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ਨੇੜੇ ਅਸਮਾਨ ’ਚ ਉਡਦੀ ਪਾਕਿਸਤਾਨੀ ਡਰੋਨ ਜਿਹੀ ਮੋਮੈਂਟ ਦੇਖੀ ਗਈ, ਜਿਸਨੂੰ ਲੈ ਕੇ ਡਿਊਟੀ ’ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾ ਵੱਲੋਂ ਬਣਦੀ ਕਾਰਵਾਈ ਕੀਤੀ ਗਈ। ਅੱਜ ਬੀ.ਐੱਸ.ਐੱਫ ਵੱਲੋਂ ਬਾਰਡਰ ਨਾਲ ਲੱਗਦੇ ਪਿੰਡਾਂ ਵਿੱਚ ਡਾਗ ਸਕੁਐਡ ਦੀ ਮਦਦ ਨਾਲ ਸਰਚ ਅਭਿਆਨ ਚਲਾਇਆ ਗਿਆ, ਜਿਸ ਦੇ ਤਹਿਤ ਆਉਂਦੀਆਂ ਜਾਂਦੀਆਂ ਕਾਰਾਂ ਅਤੇ ਹੋਰ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ : ਟਿਕਟ ਕੱਟੇ ਜਾਣ ਤੋਂ ਭੜਕੀ ਸਤਵਿੰਦਰ ਬਿੱਟੀ, ਕਾਂਗਰਸ ਖ਼ਿਲਾਫ਼ ਖੋਲ੍ਹਿਆ ਮੋਰਚਾ

ਬੀ.ਐੱਸ.ਐੱਫ ਦੀਆਂ ਟੀਮਾਂ ਵਲੋਂ ਅਜੇ ਵੀ ਸਰਚ ਅਪ੍ਰੇਸ਼ਨ ਜਾਰੀ ਹੈ। ਸੰਪਰਕ ਕਰਨ ’ਤੇ ਡਿਊਟੀ ’ਤੇ ਮੌਜੂਦ ਜਵਾਨਾਂ ਨੇ ਇਸ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰਦੇ ਕਿਹਾ ਕਿ ਇਹ ਰੁਟੀਨ ਚੈਕਿੰਗ ਹੈ ਅਤੇ ਇਸਤੋਂ ਜ਼ਿਆਦਾ ਉਨ੍ਹਾਂ ਨੂੰ ਕੁਝ ਵੀ ਨਹੀ ਪਤਾ ਅਤੇ ਉਨ੍ਹਾਂ ਨੇ ਇਸ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੰਜਾਬ ’ਚ ਪੈ ਰਹੀ ਸੰਘਣੀ ਧੁੰਦ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਕਿਸਤਾਨ ਦੀਆਂ ਨਜ਼ਰਾਂ ਪੂਰੀ ਤਰ੍ਹਾਂ ਪੰਜਾਬ ’ਤੇ ਟਿੱਕੀਆਂ ਹੋਈਆਂ ਹਨ। ਬੀ.ਐੱਸ.ਐੱਫ ਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਫੜੇ ਜਾ ਰਹੇ ਡਰੋਨ, ਹਥਿਆਰ, ਟਿਫਿਨ ਬੰਬ ਅਤੇ ਹੈਰੋਇਨ ਦੇ ਖੇਪ ਤੋਂ ਇਸ ਗੱਲ ਦੇ ਸੰਕੇਤ ਮਿਲਦੇ ਹਨ ਕਿ ਪਾਕਿਸਤਾਨ ਪੰਜਾਬ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਅਤੇ ਪੰਜਾਬ ਦੇ ਸ਼ਾਂਤੀਪੂਰਨ ਮਾਹੌਲ ਨੂੰ ਖ਼ਰਾਬ ਕਰਨ ਲਈ ਘਟੀਆ ਚਾਲਾਂ ਚੱਲ ਸਕਦਾ ਹੈ। ਦੇਸ਼ ਦੀਆਂ ਏਜੰਸੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਸੂਚਨਾਵਾਂ ਦੇ ਅਧਾਰ ’ਤੇ ਪੰਜਾਬ ਦੀ ਏਕਤਾ ਅੰਖਡਤਾ ਅਤੇ ਸ਼ਾਂਤੀ ਸਦਭਾਵਨਾ ਨੂੰ ਬਰਕਰਾਰ ਰੱੱਖਣ ਲਈ ਬੀ.ਐੱਸ.ਐੱਫ, ਪੰਜਾਬ ਪੁਲਸ ਤੇ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਕੋਸਿਸ਼ਾਂ ਜਾਰੀ ਹਨ ਅਤੇ ਉਨ੍ਹਾਂ ਦਾ ਦਾਅਵਾ ਹੈ ਕਿ ਅਜਿਹੀ ਕਿਸੇ ਵੀ ਦੇਸ਼ ਵਿਰੋਧੀ ਤਾਕਤਾਂ ਨੂੰ ਸਿਰ ਚੁੱਕਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Anuradha

Content Editor

Related News