ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ,ਪੀੜਤਾਂ ਨੂੰ ਇਨਸਾਫ਼ ਯਕੀਨੀ ਬਣਾਇਆ ਜਾਵੇ: ਵਧੀਕ ਡਿਪਟੀ ਕਮਿਸ਼ਨਰ
Monday, Apr 13, 2026 - 05:48 PM (IST)
ਫ਼ਿਰੋਜ਼ਪੁਰ(ਸੋਨੂੰ ਚੋਪੜਾ)- ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਜ਼ਿਲ੍ਹੇ ਅੰਦਰ ਦਰਜ ਹੋਏ ਕੇਸਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਫ਼ਿਰੋਜ਼ਪੁਰ ਕ੍ਰਿਸ਼ਨਾ ਪਾਲ ਰਾਜਪੂਤ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਕਮੇਟੀ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਸ਼ਾਮਲ ਹੋਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ
ਪੁਲਸ ਵਿਭਾਗ ਵਲੋਂ ਏਜੰਡੇ ਅਨੁਸਾਰ ਜ਼ਿਲ੍ਹੇ 'ਚ ਕੁੱਲ 28 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿਚੋਂ 14 ਤਫਤੀਸ਼ ਅਤੇ 14 ਸਮਾਇਤ ਕੇਸਾਂ ਦੀ ਸਮੀਖਿਆ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤੀ ਗਈ । ਸਮੀਖਿਆ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੁਲਸ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਐਕਟ ਤਹਿਤ ਦਰਜ ਹੋਏ ਮੁਕੱਦਮੇ ਜੋ ਜੇਰੇ ਤਫਤੀਸ਼ ਹਨ, ਅੱਤਿਆਚਾਰ ਰੋਕਥਾਮ ਐਕਟ 1989 ਰੂਲਜ਼ 1995 ਸੋਧੇ ਰੂਲਜ਼ 2016 ਤਹਿਤ ਜਲਦ ਹੀ ਤਫਤੀਸ਼ ਮੁਕੰਮਲ ਕਰਕੇ ਰਿਪੋਰਟ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਟਾਰਨੀ ਨਾਲ ਤਾਲਮੇਲ ਕਰਨ ਉਪਰੰਤ ਅਤੇ ਕਾਨੂੰਨੀ ਰਾਏ ਲੈ ਕੇ ਐਕਟ ਤਹਿਤ ਪੀੜਤਾਂ ਨੂੰ ਸਮੇਂ ਸਿਰ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ ਅਤੇ ਅਨੁਸੂਚਿਤ ਜਾਤੀ ਦੇ ਲੋਕਾਂ ਤੇ ਅੱਤਿਆਚਾਰ ਰੋਕਥਾਮ ਐਕਟ ਤਹਿਤ ਕਾਰਵਾਈ ਅਧੀਨ ਬਣਦਾ ਇਨਸਾਫ ਦਿਵਾਇਆ ਜਾਵੇ। ਮੀਟਿੰਗ ਵਿੱਚ ਮਨਜੀਤ ਸਿੰਘ ਕਪਤਾਨ ਪੁਲਸ, ਬਲਜਿੰਦਰ ਸਿੰਘ ਉਪ ਕਪਤਾਨ ਪੁਲਸ, ਸਾਹਿਬ ਸਿੰਘ, ਉਪ ਜ਼ਿਲ੍ਹਾ ਅਟਾਰਨੀ, ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਕਮ-ਮੈਂਬਰ ਸਕੱਤਰ , ਵਿਜੈ ਸ਼ੈਰੀ, ਗਗਨਦੀਪ ਸਿੰਘ, ਪੂਰਨ ਚੰਦ, ਰਾਮ ਪ੍ਰਕਾਸ਼ (ਰਿਟਾ. ਐਸ.ਪੀ.), ਗੁਰਿੰਦਰ ਸਿੰਘ, ਲਖਵਿੰਦਰ ਸਿੰਘ ਆਦਿ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਸ਼ਾਮਲ ਹੋਏ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
