ਪੱਕੇ ਮੋਰਚੇ ’ਤੇ ਬੈਠੇ ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ, ਅੰਬਾਨੀ ਤੇ ਅਡਾਨੀ ਦਾ ਪੁਤਲਾ, ਕੀਤਾ ਪ੍ਰਦਰਸ਼ਨ

10/04/2020 6:32:03 PM

ਫਿਰੋਜ਼ਪੁਰ (ਕੁਮਾਰ, ਆਨੰਦ) : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਐਕਟ-2020 ਦਾ ਵਿਰੋਧ ਕਰਦੇ ਹੋਏ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਵੱਲੋਂ ਰੇਲਵੇ ਟਰੈਕ ਬਸਤੀ ਟੈਂਕਾਂਵਾਲੀ (ਫਿਰੋਜ਼ਪੁਰ) ’ਤੇ ਪਕਾ ਮੋਰਚਾ ਲਾਇਆ ਗਿਆ ਹੈ। ਪੱਕੇ ਮੋਰਚੇ ਦੇ 11ਵੇਂ ਦਿਨ ਯਾਨੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਖੇਤ ਬਚਾਓ, ਦੇਸ਼ ਬਚਾਓ, ਭਾਜਪਾ ਤੇ ਕਾਰਪੋਰੇਟ ਘਰਾਣੇ ਭਜਾਓ ਦਾ ਨਾਅਰਾ ਪੰਜਾਬ ਤੇ ਦੇਸ਼ ਵਾਸੀਆਂ ਨੂੰ ਦਿੱਤਾ।

ਪੜ੍ਹੋ ਇਹ ਵੀ ਖਬਰ - ਅਕਤੂਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰਾਂ ਬਾਰੇ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਅੰਦੋਲਨਕਾਰੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਮੇਹਰ ਸਿੰਘ ਤਲਵੰਡੀ, ਰਣਬੀਰ ਸਿੰਘ ਠੱਠਾ, ਗੁਰਸਾਹਿਬ ਸਿੰਘ ਪਹੁਵਿੰਡ ਨੇ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਪੱਕਾ ਮੋਰਚਾ 8 ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ। 

ਪੜ੍ਹੋ ਇਹ ਵੀ ਖਬਰ - Health Tips : ਖਾਣਾ ਖਾਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਕੰਮ, ਘਰੋਂ ਚਲੀ ਜਾਵੇਗੀ ਬਰਕਤ

ਇਸ ਮੌਰਚੇ ’ਚ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਤੇ ਹੋਰ ਸਾਰੇ ਵਰਗਾਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਨੇ ਕਾਰਪੋਰੇਟ ਜਗਤ ਦਾ ਏਜੰਟ ਬਣ ਕੇ ਕੰਮ ਕਰਨ ਆਰਥਿਕ ਸੁਧਾਰ ਹੋਰ ਤੇਜ਼ੀ ਨਾਲ ਲਾਗੂ ਕਰਨ ਵਾਲੇ ਬਿਆਨ ਦੇਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਖਤ ਅਲੋਚਨਾ ਕਰਦਿਆਂ 6 ਅਕਤੂਬਰ ਨੂੰ ਹਰਿਆਣਾ ’ਚ 19 ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ ਦੇ ਘਰਾਂ ਦੇ ਘਿਰਾਓ ਕਰਨ ਦੀ ਪੁਰਜ਼ੋਰ ਹਮਾਇਤ ਕੀਤੀ। ਇਸ ਤਰ੍ਹਾਂ 14 ਅਕਤੂਬਰ ਨੂੰ ਦੇਸ਼ ਦੀਆਂ 250 ਜਥੇਬੰਦੀਆਂ ਵੱਲੋਂ ਐੱਮ.ਐੱਸ.ਪੀ. ਤੇ 23 ਫ਼ਸਲਾਂ ਦੀ ਸਰਕਾਰੀ ਖਰੀਦ ਸਾਡਾ ਹੱਕ ਦੇ ਨਾਅਰੇ ਹੇਠ ਕੀਤੇ ਜਾ ਰਹੇ ਅੰਦੋਲਨ ਦੀ ਵੀ ਹਮਾਇਤ ਕੀਤੀ। 

ਪੜ੍ਹੋ ਇਹ ਵੀ ਖਬਰ - Health tips : ਕੌਫ਼ੀ ਪੀਣ ਦੇ ਸ਼ੌਕੀਨ ਲੋਕਾਂ ਲਈ ਖਾਸ ਖ਼ਬਰ, ਹੋਣਗੇ ਇਹ ਫਾਇਦੇ

PunjabKesari

ਕਿਸਾਨ ਆਗੂਆਂ ਨੇ ਦੇਸ਼ ਦਾ ਰਾਜ ਪ੍ਰਬੰਧ ਪੂਰੀ ਤਰ੍ਹਾਂ ਭ੍ਰਿਸ਼ਟ ਹੋਣ ਦੀ ਪੁਸ਼ਟੀ ਕਰਦਿਆਂ ਪਾਰਲੀਮੈਂਟ ਦੇ 44 ਫੀਸਦੀ ਸੰਸਦ ਮੈਂਬਰਾਂ ਨੂੰ ਅਪਰਾਧਿਕ ਜੁਰਮਾਂ ਵਿਚ ਸ਼ਾਮਲ ਹੋਣ ’ਤੇ 88 ਫੀਸਦੀ ਸੰਸਦ ਮੈਂਬਰਾਂ ਨੂੰ ਕਰੋੜਪਤੀ ਦੱਸਦਿਆਂ ਜ਼ੋਰਦਾਰ ਮੰਗ ਕੀਤੀ ਕਿ ਉਕਤ ਤਿੰਨੇ ਖੇਤੀ ਆਰਡੀਨੈਂਸ ਤੁਰੰਤ ਰੱਦ ਕੀਤੇ ਜਾਣ। ਇਸ ਮੌਕੇ 31 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਗੁਰਭੇਜ ਸਿੰਘ ਧਾਲੀਵਾਲ, ਤਰਸੇਮ ਸਿੰਘ ਚੂਸਲੇਵਾੜ, ਬਲਜਿੰਦਰ ਸਿੰਘ ਤਲਵੰਡੀ, ਅਮਨਦੀਪ ਸਿੰਘ ਕੱਚਰਭੰਨ, ਬਲਰਾਜ ਸਿੰਘ ਫੇਰੋਕੇ, ਖਿਲਾਰਾ ਸਿੰਘ ਪੰਨੂ, ਸੁਖਦੇਵ ਸਿੰਘ ਦੁਬਲੀ, ਰਣਜੀਤ ਸਿੰਘ ਚੀਮਾ, ਦਿਲਬਾਗ ਸਿੰਘ ਮਾੜੀ ਮੇਘਾ ਨੇ ਵੀ ਸੰਬੋਧਨ ਕੀਤਾ।

ਪੜ੍ਹੋ ਇਹ ਵੀ ਖਬਰ - 


rajwinder kaur

Content Editor

Related News