ਕਿਸਾਨਾਂ ਵੱਲੋਂ ਰਿਲਾਇੰਸ ਪੈਟਰੋਲ ਪੰਪ ''ਤੇ ਆਰੰਭਿਆ ਮੋਰਚਾ 45ਵੇਂ ਦਿਨ ''ਚ ਹੋਇਆ ਦਾਖਲ

11/16/2020 4:27:43 PM

ਬੁਢਲਾਡਾ(ਬਾਂਸਲ): ਪੰਜਾਬ ਦੀਆਂ ਤੀਹ ਕਿਸਾਨ ਜਥੇਬੰਦੀਆਂ ਵੱਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਥਾਨਕ ਰਿਲਾਇੰਸ ਪੈਟਰੋਲ ਪੰਪ 'ਤੇ ਆਰੰਭਿਆ ਕਿਸਾਨ ਮੋਰਚਾ ਅੱਜ 45ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਅੰਦੋਲਨਕਾਰੀ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਣ ਲਿਆ ਕਿ ਉਹ ਸ਼ਹੀਦ ਸਰਾਭੇ ਵਰਗੇ ਅਜ਼ਾਦੀ ਸੰਗਰਾਮ ਦੇ ਪਰਵਾਨਿਆਂ ਤੋਂ ਪ੍ਰੇਰਣਾ ਲੈ ਕੇ ਸਾਮਰਾਜ ਅਤੇ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਨਗੇ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪਬਲਿਕ ਸੈਕਟਰ ਦਾ ਧੜਾ-ਧੜ ਨਿੱਜੀਕਰਨ ਕਰ ਰਹੀ ਹੈ। ਕੌਮੀ ਸੰਪਤੀ ਕੌਡੀਆਂ ਦੇ ਭਾਅ ਵੇਚ ਰਹੀ ਹੈ। ਉਨ੍ਹਾਂ ਕਿਹਾ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਬਿਜਲੀ ਬਿੱਲ 2020 ਨੂੰ ਖਤਮ ਕਰਵਾਉਣ ਆਦਿ ਲੋਕ ਵਿਰੋਧੀ ਫੈਸਲਿਆਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।


Aarti dhillon

Content Editor

Related News