ਡੇਢ ਕਰੋੜ ਤੋਂ ਵੱਧ ਦੀ ਹੈਰੋਇਨ, 23 ਮੋਟਰਸਾਈਕਲ, 40 ਕਿਲੋ ਚੂਰਾ-ਪੋਸਤ ਬਰਾਮਦ

04/26/2022 9:52:42 AM

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਜ਼ਿਲ੍ਹਾ ਫਾਜ਼ਿਲਕਾ ਪੁਲਸ ਨੇ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ 2 ਹਫਤੇ ਪਹਿਲਾਂ ਆਪਣਾ ਅਹੁਦਾ ਸੰਭਾਲਣ ਮਗਰੋਂ ਵੱਡੀ ਗਿਣਤੀ ’ਚ ਚੋਰੀ ਹੋਏ ਮੋਟਰਸਾਈਕਲ, ਨਸ਼ੇ ਵਾਲੇ ਪਦਾਰਥ ਫੜੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਦੱਸਿਆ ਕਿ ਬੀਤੇ ਦਿਨ ਪੁਲਸ ਨੇ ਸੋਨਾ ਸਿੰਘ ਉਰਫ ਸੋਨੂੰ ਵਾਸੀ ਪਿੰਡ ਮਸਤੂਵਾਲਾ, ਚਮਨ ਸਿੰਘ ਉਰਫ ਬੱਬਲੂ ਵਾਸੀ ਹਿਠਾੜ ਅਤੇ ਸੁਮਿਤ ਕੁਮਾਰ ਵਾਸੀ ਗੋਬਿੰਦ ਨਗਰੀ ਜਲਾਲਾਬਾਦ ਨੂੰ ਡਿਜ਼ਾਇਰ ਕਾਰ ਸਮੇਤ ਕਾਬੂ ਕਰ ਕੇ ਉਨ੍ਹਾਂ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੀ ਗਈ ਹੈਰੋਇਨ ਦਾ ਅੰਤਰਰਾਸ਼ਟਰੀ ਬਾਜ਼ਾਰ ’ਚ ਸਵਾ ਕਰੋੜ ਰੁਪਏ ਤੋਂ ਵੱਧ ਹੈ।

ਇਹ ਵੀ ਪੜ੍ਹੋ : ਤੜਕੇ ਸਹੁਰਿਆਂ ਘਰੋਂ ਨੂੰਹ ਦੇ ਬਿਮਾਰ ਹੋਣ ਦਾ ਆਇਆ ਫੋਨ, ਜਦੋਂ ਪਹੁੰਚੇ ਮਾਪੇ ਤਾਂ ਧੀ ਦੀ ਹਾਲਤ ਵੇਖ ਉੱਡੇ ਹੋਸ਼

ਸਿੱਧੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਰਾਮਜੀ ਲਾਲ ਵਾਸੀ ਪਿੰਡ ਸੱਪਾਂ ਵਾਲੀ ਨੂੰ ਕਾਰ ਮਾਰੂਤੀ-ਸਜ਼ੂਕੀ ਸਮੇਤ ਕਾਬੂ ਕਰ ਕੇ ਉਸ ਕੋਲੋਂ 40 ਕਿਲੋ ਪੋਸਤ-ਚੂਰਾ ਬਰਾਮਦ ਕੀਤਾ ਹੈ। ਉਸ ਦੇ ਖ਼ਿਲਾਫ਼ ਥਾਣਾ ਸਿਟੀ ਅਬੋਹਰ 2 ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਲਦੇਵ ਸਿੰਘ ਵਾਸੀ ਪਿੰਡ ਕਮਰੇਵਾਲਾ, ਗੁਰਵਿੰਦਰ ਸਿੰਘ ਵਾਸੀ ਢਾਣੀ ਪ੍ਰੇਮ ਸਿੰਘ, ਪੱਪੂ ਸਿੰਘ, ਗੁਰਦਾਸ ਸਿੰਘ ਉਰਫ ਲਾਲਾ, ਮਨਜੀਤ ਸਿੰਘ ਉਰਫ ਮੰਗੂ, ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀ ਪਿੰਡ ਹੋਜ ਖਾਸ ਨੂੰ ਕਾਬੂ ਕਰ ਕੇ ਉਸ ਕੋਲੋਂ 12 ਮੋਟਰਸਾਈਕਲ ਬਿਨਾਂ ਨੰਬਰ ਦੇ ਬਰਾਮਦ ਕੀਤਾ। ਇਨ੍ਹਾਂ ਦੇ ਖਿਲਾਫ਼ ਥਾਣਾ ਸਦਰ ਫਾਜ਼ਿਲਦਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਸਿੱਧੂ ਨੇ ਦੱਸਿਆ ਕਿ ਵਿੱਕੀ ਅਤੇ ਜਤਿੰਦਰ ਕੁਮਾਰ ਉਰਫ ਪੰਡਤ ਦੋਵੇਂ ਵਾਸੀ ਅਬੋਹਰ ਨੂੰ ਕਾਬੂ ਕਰ ਕੇ ਇਨ੍ਹਾਂ ਕੋਲੋਂ 6 ਮੋਟਰਸਾਈਕਲ ਬਰਾਮਦ ਕਰ ਕੇ ਥਾਣਾ ਸਿਟੀ-1 ਅਬੋਹਰ ’ਚ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁਲਜ਼ਮ ਸੁਰਜੀਤ ਸਿੰਘ ਉਰਫ ਛੋਟਾ ਵਾਸੀ ਪਿੰਡ ਫੱਤੂ ਵਾਲਾ ਥਾਣਾ ਸਦਰ ਜਲਾਲਾਬਾਦ ਨੂੰ ਕਾਬੂ ਕਰ ਕੇ ਉਸ ਕੋਲੋਂ 4 ਮੋਟਰਸਾਈਕਲ ਬਰਾਮਦ ਕਰ ਕੇ ਥਾਣਾ ਸਿਟੀ ਫਾਜ਼ਿਲਕਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਮਜ਼ਦੂਰਾਂ ਦੀ ਮੌਕੇ ’ਤੇ ਹੋਈ ਮੌਤ

ਇਸ ਦੇ ਨਾਲ ਹੀ ਥਾਣ ਸਿਟੀ ਪੁਲਸ ਨੇ ਰਾਕੇਸ਼ ਕੁਮਾਰ ਉਰਫ ਕੇਸੀ, ਸੁਖਚੈਨ ਸਿੰਘ ਉਰਫ ਮੰਨੂੰ, ਗੁਰਦੀਪ ਸਿੰਘ ਉਰਫ ਦੀਪੂ ਤਿੰਨੋਂ ਵਾਸੀ ਨਵਾਂ ਸਲੇਮਸ਼ਾਹ ਨੂੰ ਕਾਬੂ ਕਰ ਕੇ ਇਨ੍ਹਾਂ ਕੋਲ 1 ਮੋਟਰਸਾਈਕਲ ਬਰਾਮਦ ਕੀਤਾ। ਇਸ ਤਰ੍ਹਾਂ ਮੁਲਜ਼ਮਾਂ ਤੋਂ ਚੋਰੀ ਦੇ ਕੁੱਲ 23 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚੋਰੀ ਹੋਏ ਮੋਟਰਸਾਈਕਲ ਜਿਨ੍ਹਾਂ ਦੀ ਪਛਾਣ ਹੋਣ ’ਤੇ ਇਸ ਇਲਾਕੇ ਦੇ ਵਾਸੀਆਂ ਨੂੰ ਪ੍ਰਕ੍ਰਿਆ ਪੂਰੀ ਹੋਣ ਮਗਰੋਂ ਦਿੱਤੇ ਜਾਣਗੇ। ਸਿੱਧੂ ਨੇ ਇਹ ਵੀ ਦੱਸਿਆ ਕਿ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਵੱਖ-ਵੱਖ ਟੀਮਾਂ ਬਣਾ ਕੇ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਹਾਲਮ ’ਚ 35 ਭੱਠੀਆਂ ਬਰਾਮਦ ਕਰ ਕੇ 25,000 ਲਿਟਰ ਲਾਹਣ ਅਤੇ 60 ਬੋਤਲਾਂ ਸ਼ਰਾਬ ਨੂੰ ਨਸ਼ਟ ਕੀਤਾ ਗਿਆ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਕਿ ਪਿੰਡ ਮਹਾਲਮ ਜੋ ਕਿ ਦੇਸੀ ਸ਼ਰਾਬ ਕੱਢਣ ਲਈ ਬਦਨਾਮ ਹੈ, ਵਿਚ ਲੋਕਾਂ ਨੂੰ ਇਸ ਕੰਮ ਤੋਂ ਛੁਡਵਾਉਣ ਲਈ ਉਨ੍ਹਾਂ ਦਾ ਪੁਨਰਵਾਸ ਕੀਤਾ ਜਾਵੇ ਤਾਂ ਸਿੱਧੂ ਨੇ ਦੱਸਿਆ ਕਿ ਉਹ ਇਸ ਸਬੰਧੀ ਫਾਜ਼ਿਲਕਾ ਦੇ ਡੀ. ਸੀ. ਨਾਲ ਗੱਲਬਾਤ ਕਰਨਗੇ। ਇਸ ਮੌਕੇ ਐੱਸ. ਪੀ. ਅਜੈ ਰਾਜ ਸਿੰਘ ਅਤੇ ਸੀ. ਆਈ. ਏ. ਸਟਾਫ ਇੰਚਾਰਜ ਅਮਰਿੰਦਰ ਸਿੰਘ ਗਿੱਲ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News