ਵਿਧਾਇਕ ਪਿੰਕੀ ਦੀ ਅਗਵਾਈ ’ਚ 30 ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ
Friday, Jan 21, 2022 - 05:21 PM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ਵਿਧਾਨ ਸਭਾ ਹਲਕੇ ਵਿਚ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਪਿਛਲੇ 5 ਸਾਲਾਂ ਵਿਚ ਬਹੁਤ ਸਾਰੇ ਸਰਬਪੱਖੀ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਫਿਰੋਜ਼ਪੁਰ ਦੀ ਨੁਹਾਰ ਬਦਲ ਗਈ ਹੈ । ਉਨ੍ਹਾਂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋਏ ਸ਼੍ਰੋਮਣੀ ਅਕਾਲੀ ਦਲ ਦੇ 30 ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।
ਇਹ ਵੀ ਪੜ੍ਹੋ : ਸਿੱਖ ਸਟੂਡੈਂਡਸ ਫੈਡਰੇਸ਼ਨ ਨੇ ਕੇਜਰੀਵਾਲ ਨੂੰ ਸਵਾਲ: ਸਜ਼ਾ ਪੂਰੀ ਕਰ ਚੁੱਕੇ ‘‘ਬੰਦੀ ਸਿੰਘਾਂ’’ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ?
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਛਾਬੜਾ ਅਤੇ ਕਾਰਜਕਾਰੀ ਪ੍ਰਧਾਨ ਪਰਮਿੰਦਰ ਹਾਂਡਾ ਨੇ ਦੱਸਿਆ ਕਿ ਇਨ੍ਹਾਂ ਪਰਿਵਾਰਾਂ ਦਾ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ’ਤੇ ਵਿਧਾਇਕ ਪਿੰਕੀ ਵੱਲੋਂ ਸਵਾਗਤ ਕੀਤਾ ਗਿਆ। ਵਿਧਾਇਕ ਪਿੰਕੀ ਨੇ ਕਿਹਾ ਕਿ ਫਿਰੋਜ਼ਪੁਰ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਹੈ ਅਤੇ ਉਨ੍ਹਾਂ ਆਪਣੀ ਜਨਮ ਭੂਮੀ ਨੂੰ ਕਰਮਭੂਮੀ ਵਿੱਚ ਬਦਲਨ ਲਈ ਦਿਨ ਰਾਤ ਇੱਕ ਕਰਕੇ ਵਿਕਾਸ ਕਾਰਜਾਂ ਲਈ ਫੰਡ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਕਾਂਗਰਸ ਵਿੱਚ ਸ਼ਾਮਲ ਹੋਏ ਹੇਮਪਾਲ, ਖੇਮਪਾਲ, ਜੋਗਿੰਦਰ ਸਿੰਘ, ਰੇਸ਼ਮ, ਬਲਵੀਰ ਸਿੰਘ, ਗੁਰਦੇਵ ਸਿੰਘ, ਅੰਗਰੇਜ਼ ਸਿੰਘ, ਸੁਖਦੇਵ ਸਿੰਘ, ਕਸ਼ਮੀਰ ਸਿੰਘ, ਨਿਰਮਲ ਕੌਰ ਅਤੇ ਬਲਜੀਤ ਕੌਰ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਨੂੰ ਪਹਿਲਾਂ ਨਾਲੋਂ ਵੱਧ ਵੋਟਾਂ ਦੀ ਲੀਡ ਨਾਲ ਜਿੱਤ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : 228 ਗਸ਼ਤ ਟੀਮਾਂ ਤੇ 351 ਵੀਡੀਓ ਨਿਗਰਾਨ ਟੀਮਾਂ ਹੋਣਗੀਆਂ ਤਾਇਨਾਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ