ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਖੁੱਡੀਆਂ
Friday, Nov 08, 2024 - 04:45 PM (IST)
ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐੱਫ.ਐੱਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ 'ਤੇ ਲਗਾਈ ਪਾਬੰਦੀ 'ਤੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ
ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਹਰੇਕ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਐੱਫ.ਐੱਮ.ਡੀ. ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ-ਨਾਲ ਪਸ਼ੂ ਫਾਰਮਾਂ ਦਾ ਦੌਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੁੱਲ 65,47,407 ਪਸ਼ੂਆਂ ਵਿੱਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਐੱਫ.ਐੱਮ.ਡੀ. ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ ਨੂੰ ਐੱਫ.ਐੱਮ.ਡੀ. ਵੈਕਸੀਨ ਲਗਾਉਣ ਦੇ ਨਿਰਦੇਸ਼ ਵੀ ਦਿੱਤੇ।
ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ ’ਚ ਚੱਲ ਰਿਹਾ ਸੀ ਗੰਦਾ ਧੰਦਾ, 2 ਕੁੜੀਆਂ ਸਮੇਤ 7 ਫੜੇ
ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ 'ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਬਣਾਏ ਗਏ ਹਨ। ਵਿਭਾਗ ਵੱਲੋਂ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ Weather ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਈਆਂ ਸਮੇਤ 55.86 ਲੱਖ ਡਿਸਪੋਜ਼ਲ ਸਰਿੰਜਾਂ ਅਤੇ ਹੋਰ ਲੌਜਿਸਟਿਕਸ ਦੀ ਖਰੀਦ ਕੀਤੀ ਹੈ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸੂਬੇ ਦੇ ਸਮੁੱਚੇ ਪਸ਼ੂਧਨ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੋਲਡ ਚੇਨ ਨੂੰ ਮੇਨਟੇਨ ਕਰਨ ਅਤੇ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਲਾਭ ਬਾਰੇ ਜਾਗਰੂਕ ਕਰਨ ਲਈ ਕਿਹਾ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 3 ਛੁੱਟੀਆਂ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8