ਢੀਂਡਸਿਆਂ ਨੂੰ ਵੱਡਾ ਝਟਕਾ, ਪਾਰਟੀ ਦੇ ਪ੍ਰਮੁੱਖ ਅਹੁਦੇਦਾਰ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਿਲ

12/01/2021 9:26:14 PM

ਸ੍ਰੀ ਮੁਕਤਸਰ ਸਾਹਿਬ:- ਸੰਗਰੂਰ ਜ਼ਿਲ੍ਹੇ 'ਚ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਪ੍ਰਮੁੱਖ ਅਹੁਦੇਦਾਰ ਆਪਣੇ ਦਰਜਨਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਜਨੀ ਬੁਲਾਨ ਵੀ ਆਪਣੇ ਡੇਢ ਦਰਜਨ ਤੋਂ ਜ਼ਿਆਦਾ ਸਾਥੀਆਂ ਨਾਲ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਲਦੇਵ ਸਿੰਘ ਮਾਨ ਤੇ ਸਰਦਾਰ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕੇ ਇਨ੍ਹਾਂ ਲੀਡਰਾਂ ਦੇ ਪਾਰਟੀ 'ਚ ਸ਼ਾਮਿਲ ਹੋਣ ਨਾਲ ਜ਼ਿਲੇ ਸੰਗਰੂਰ 'ਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਹਲਕਾ ਦਿੜਬਾ ਤੋਂ ਉਮੀਦਵਾਰ ਸ. ਗੁਲਜਾਰ ਸਿੰਘ ਤੇ ਕਰਨ ਘੁਮਾਣ ਵੀ ਹਾਜ਼ਰ ਸਨ।  ਇਨ੍ਹਾਂ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਤੇ ਇਨ੍ਹਾਂ ਨੂੰ ਪਾਰਟੀ ਵਿਚ ਪੂਰਾ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ।

ਇਹ ਖਬਰ ਪੜ੍ਹੋ- ਅਸੀਂ ਚਾਹੁੰਦੇ ਹਾਂ ਕਿ ਰਾਹੁਲ ਟੀਮ ’ਚ ਰਹੇ : ਪੰਜਾਬ ਕਿੰਗਜ਼
 
ਸਰਦਾਰ ਬਾਦਲ ਨੇ ਇਸ ਮੌਕੇ ਕਿਹਾ ਕਿ ਅਕਾਲੀ ਦਲ ਸੰਯੁਕਤ ਦੀ ਸੰਗਰੂਰ ਦੀ ਸਮੁੱਚੀ ਟੀਮ ਅੱਜ ਅਕਾਲੀ ਦਲ ਵਿਚ ਸ਼ਾਮਲ ਹੋ ਗਈ ਹੈ ਤੇ ਸੰਗਰੂਰ ਵਿਚ ਉਸ ਪਾਰਟੀ ਦਾ ਮੁਕੰਮਲ ਸਫਾਇਆ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ 'ਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਨੂੰ ਲੈ ਕੇ ਵੱਡਾ ਉਤਸ਼ਾਹ ਹੈ ਤੇ ਆਉਂਦੀਆਂ ਚੋਣਾਂ 'ਚ ਇਹ ਗਠਜੋੜ ਹੂੰਝਾ ਫੇਰ ਜਿੱਤ ਦਰਜ ਕਰੇਗਾ ਤੇ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣੇਗੀ। ਇਸ ਮੌਕੇ ਪੱਤਰਕਾਰਾਂ ਵੱਲੋਂ  ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੇ ਟਾਵਰਾਂ ’ਤੇ ਜਾ ਚੜ੍ਹਨ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਇਹਨਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਟਾਵਰਾਂ ਤੋਂ ਹੇਠਾਂ ਉਤਰ ਆਉਣ ਕਿਉਂਕਿ ਉਨ੍ਹਾਂ ਦੇ ਪਿੱਛੇ ਪਰਿਵਾਰ ਵੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਸੂਬੇ ਦੇ ਮੁਲਾਜ਼ਮਾਂ ਨੂੰ ਪੇਅ ਕਮਿਸ਼ਨ ਸਮੇਤ ਸਾਰੀਆਂ ਸਹੂਲਤਾਂ ਤੇ ਪੇਅ ਸਕੇਲ ਤੇ ਰੈਗੂਲਰ ਨੌਕਰੀਆਂ ਹਮੇਸ਼ਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਮਿਲੀਆਂ ਹਨ। 

ਇਹ ਖਬਰ ਪੜ੍ਹੋ- ਗਲੇਜਰ ਸਮੂਹ ਨੇ UAE ਟੀ20 ਲੀਗ ’ਚ ਟੀਮ ਖਰੀਦਣ ਦੀ ਕੀਤੀ ਪੁਸ਼ਟੀ


ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੁੰ ਸਿਰਫ ਦੋ ਮਹੀਨੇ ਦਾ ਸਮਾਂ ਰਹਿ ਗਿਆ ਹੈ, ਇਸਦਾ ਸਬਰ ਕਰਨਾ ਚਾਹੀਦਾ ਹੈ ਤੇ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਡਟਵੀਂ ਹਮਾਇਤ ਕਰਨੀ ਚਾਹੀਦੀ ਹੈ। ਸਰਕਾਰ ਬਣਨ ਮਗਰੋਂ ਅਜਿਹੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ। ਬੇਅਦਬੀਆਂ ਬਾਰੇ ਸਵਾਲ ਦੇ ਜਵਾਬ 'ਚ ਸਰਦਾਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਕਿਹਾ ਹੈ ਕਿ ਜਿਨ੍ਹਾਂ ਨੇ ਬੇਅਦਬੀਆਂ ਕੀਤੀਆਂ, ਜਿਹਨਾਂ ਨੇ ਕਰਵਾਈਆਂ ਤੇ ਜਿਨ੍ਹਾਂ ਨੇ ਇਨ੍ਹਾਂ ’ਤੇ ਰਾਜਨੀਤੀ ਕੀਤੀ ਉਹਨਾਂ ਦਾ ਕੱਖ ਨਾ ਰਹੇ ਤੇ ਹੁਣ ਲੋਕ ਆਪ ਵੇਖ ਰਹੇ  ਰਹੇ ਹਨ ਕਿ ਕੀ ਵਾਪਰ ਰਿਹਾ ਹੈ।  ਇਸ ਮੌਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ 'ਚ  ਹਰਪਾਲ ਸਿੰਘ ਖਡਿਆਲ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਬ ਬੈਂਕ ਪੰਜਾਬ, ਬਲਬੀਰ ਸਿੰਘ ਲੰਬਾ ਪ੍ਰਧਾਨ ਕੰਬੋਜ ਐਸੋਸੀਏਸ਼ਨ ਪੰਜਾਬ ਹਲਕਾ ਸੁਨਾਮ, ਗੁਰਪ੍ਰੀਤ ਸਿੰਘ ਸੁਨਾਮ ਪ੍ਰਧਾਨ ਕੈਂਟਰ ਯੂਨੀਅਨ ਹਲਕਾ ਸੁਨਾਮ, ਸੁਰਜੀਤ ਸਿੰਘ ਸ਼ੰਟੀ, ਹਰਪ੍ਰੀਤ ਸਿੰਘ ਤਰੰਜੀਖੇੜਾ ਤੇ ਉਨ੍ਹਾਂ ਦੇ ਦਰਜਨਾਂ ਹੋਰ ਸਾਥੀ ਸਮੇਤ ਸ਼ਾਮਲ ਸਨ।  ਇਸ ਮੌਕੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਜਨੀ ਬੁਲਾਨ ਆਪਣੇ ਸਾਥੀਆਂ ਧਰਮਪਾਲ, ਬਲਬੀਰ ਕੌਰ, ਸੁਖਦਰਸ਼ਨ ਸਿੰਘ, ਪਰਮਾਨੰਦਸਿੰਘ, ਗੁਰਦੀਪ ਸਿੰਘ,  ਰਮਨਦੀਪ ਸਿੰਘ, ਗੁਰਦਮਨ ਸਿੰਘ, ਗੁਰਮੀਤ ਸਿੰਘ, ਸੂਬੇਕਾਰ ਕਰਨੈਲ ਸਿੰਘ, ਕਾਂਤਾ ਦੇਵੀ ਤੇ ਹੋਰਨਾਂ ਸਮੇਤ ਅਕਾਲੀ ਦਲ 'ਚ ਸ਼ਾਮਲ ਹੋਏ।


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News