ਬਠਿੰਡਾ ''ਚ ਗੁੰਡਾਗਰਦੀ ਦਾ ਨੰਗਾ ਨਾਚ, 10-12 ਲੋਕਾਂ ਵੱਲੋਂ ਨੌਜਵਾਨ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

10/04/2022 12:23:20 PM

ਬਠਿੰਡਾ (ਸੁਖਵਿੰਦਰ) : ਸ਼ਹਿਰ ਦੇ ਅਜੀਤ ਰੋਡ ’ਤੇ ਸੋਮਵਾਰ ਸ਼ਾਮ ਨੂੰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਸ਼ਾਮ 5 ਵਜੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਹਮਲੇ ’ਚ ਨੌਜਵਾਨ ਦੇ ਹੱਥ ਤੇ ਬਾਹਾਂ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕੱਟੀਆਂ ਗਈਆਂ। ਘਟਨਾ ਦੀ ਸੂਚਨਾ ਮਿਲਣ ’ਤੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੀ ਟੀਮ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੀ।

ਇਹ ਵੀ ਪੜ੍ਹੋ- ਪਤਨੀ 'ਤੇ ਮਾੜੀ ਨਜ਼ਰ ਰੱਖਣ ਤੋਂ ਰੋਕਿਆ ਤਾਂ ਭਰਾ ਨੇ ਦਿਲ 'ਚ ਰੱਖੀ ਰੜਕ, ਫਿਰ ਕਰ ਦਿੱਤਾ ਵੱਡਾ ਕਾਰਾ

ਇਸ ਦੌਰਾਨ ਫਿਰ ਹਮਲਾਵਰ ਉਥੇ ਆ ਗਏ ਅਤੇ ਉਨ੍ਹਾਂ ਨੇ ਫਿਰ ਤੋਂ ਗੰਭੀਰ ਜ਼ਖ਼ਮੀ ਨੂੰ ਐਂਬੂਲੈਂਸ ’ਚੋਂ ਬਾਹਰ ਕੱਢਿਆ ਅਤੇ ਉਸ ਦੀ ਕੁੱਟਮਾਰ ਕੀਤੀ। ਬਾਅਦ ਵਿਚ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜਥੇਬੰਦੀ ਦੇ ਮੈਂਬਰਾਂ ਨੇ ਨੌਜਵਾਨ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ , ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਸ ਇਸ ਮਾਮਲੇ ’ਚ ਅਗਲੇਰੀ ਕਾਰਵਾਈ ਕਰ ਰਹੀ ਹੈ, ਫਿਲਹਾਲ ਘਟਨਾ ਦੇ ਕਾਰਨਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਦੂਜੇ ਪਾਸੇ ਅਜੀਤ ਰੋਡ ’ਤੇ ਇਸ ਦੇ ਆਲੇ-ਦੁਆਲੇ ਦੇ ਵਸਨੀਕਾਂ ਨੇ ਗੁੰਡਾਗਰਦੀ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟਾਈ। ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਪਰਾਧਿਕ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ। 


Simran Bhutto

Content Editor

Related News