ਭਾਰਤ-ਪਾਕਿ ਸਰਹੱਦ ’ਤੇ 4 ਕਰੋੜ ਦੀ ਹੈਰੋਇਨ ਸਣੇ ਮਾਂ-ਧੀ ਗ੍ਰਿਫ਼ਤਾਰ

04/08/2022 1:07:30 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ’ਤੇ ਬੀ.ਐੱਸ.ਐੱਫ ਦੀ 116 ਬਟਾਲੀਅਨ ਨੇ ਇੰਸਪੈਕਟਰ ਵਜਿੰਦਰ ਸਿੰਘ ਦੀ ਅਗਵਾਈ ਹੇਠ ਮਾਂ ਧੀ ਨੂੰ 920 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਦੋਵਾਂ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਿੱਡੂਖੇੜਾ ਕਤਲ ਕਾਂਡ : ਸ਼ਾਰਪ ਸ਼ੂਟਰਾਂ ਦੀ ਗ੍ਰਿਫ਼ਤਾਰੀ ਤੋਂ 7 ਦਿਨਾਂ ਬਾਅਦ ਹੋਏ ਅਹਿਮ ਖ਼ੁਲਾਸੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਵਜ਼ੀਰ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਵਜਿੰਦਰ ਸਿੰਘ ਬੀ.ਓ.ਪੀ ਸ਼ਾਮ ਕੇ ਨੇ ਪੁਲਸ ਨੂੰ ਦਿੱਤੇ ਪੱਤਰ ’ਚ ਦੱਸਿਆ ਹੈ ਕਿ ਬੀ.ਐੱਸ.ਐੱਫ ਫੈਂਸ ਗੇਟ ਨੰ: 184ਐੱਮ ਦੇ ਏਰੀਏ ’ਚ ਬੀ.ਐੱਸ.ਐੱਫ ਵੱਲੋਂ ਪ੍ਰਕਾਸ਼ ਕੌਰ ਅਤੇ ਉਸ ਦੀ ਲੜਕੀ ਪ੍ਰਵੀਨ ਨੂੰ 920 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨ ਦੇ ਤਸਕਰਾਂ ਵੱਲੋਂ ਭਾਰਤ ਵਿੱਚ ਭੇਜੀ ਗਈ ਸੀ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਕਰੀਬ 4 ਕਰੋੜ 160 ਲੱਖ ਰੁਪਏ ਦੱਸੀ ਜਾਂਦੀ ਹੈ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Anuradha

Content Editor

Related News