ਬੇਕਾਬੂ ਹੋਈ ਕਾਰ ਕਾਰਨ ਵਾਪਰਿਆ ਭਿਆਨਕ ਹਾਦਸਾ, ਮਾਂ ਦੀ ਮੌਤ ਤੇ ਪੁੱਤ ਗੰਭੀਰ ਜ਼ਖ਼ਮੀ

03/15/2023 11:46:11 AM

ਅਬੋਹਰ (ਸੁਨੀਲ) : ਅਬੋਹਰ ਵਿਖੇ ਮੰਗਲਵਾਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ 'ਚ ਕਾਰ ਮਾਂ ਦੀ ਮੌਤ ਅਤੇ ਪੁੱਤ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਔਰਤ ਦੀ ਪਛਾਣ ਪਰਮਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਪਿੰਡ ਅਧਿਆਣਾ, ਲੰਬੀ ਵਜੋਂ ਹੋਈ ਹੈ ਜਦਕਿ ਜ਼ਖ਼ਮੀ ਨੌਜਵਾਨ ਦੀ ਪਛਾਣ ਚਰਨਜੀਤ (26) ਪੁੱਤਰ ਅਮਰਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਪਿੰਡ ਨਿਹਾਲਖੇੜਾ ਵਾਪਰਿਆ, ਜਿੱਥੇ ਕਾਰ ਬੇਕਾਬੂ ਹੋ ਕੇ ਦਰਖੱਤ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਈ। 

ਇਹ ਵੀ ਪੜ੍ਹੋ- ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਵੱਡੀ ਰਾਹਤ

ਜਾਣਕਾਰੀ ਮੁਤਾਬਕ ਚਰਣਜੀਤ ਸਿੰਘ ਆਪਣੀ ਮਾਤਾ ਪਰਮਜੀਤ ਕੌਰ ਨਾਲ ਕਾਰ 'ਚ ਫਾਜ਼ਿਲਕਾ ਵੱਲੋਂ ਆ ਰਹੇ ਸੀ ਇਸ ਦੌਰਾਨ ਜਦੋਂ ਉਹ ਨਿਹਾਲਖੇੜਾ ਪਿੰਡ ਨੇੜੇ ਪਹੁੰਚੇ ਤਾਂ ਕਿਸੇ ਵਾਹਨ ਨੂੰ ਓਵਰਟੇਕ ਕਰਦਿਆਂ ਅਚਾਨਕ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਸੜਕ ਕੰਢੇ ਲੱਗੇ ਦਰਖ਼ੱਤ ਨਾਲ ਜਾ ਟਕਰਾਈ। ਹਾਦਸੇ ਦੌਰਾਨ ਦੋਵੇਂ ਮਾਂ-ਪੁੱਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਔਰਤ ਦੀ ਹਾਲਤ ਨੂੰ ਗੰਭੀਰ ਦੱਸਦਿਆਂ ਫਰੀਦਕੋਟ ਰੈਫਰ ਕਰ ਦਿੱਤਾ ਪਰ ਹਸਪਤਾਲ ਜਾਂਦਿਆਂ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਹੁਣ ਵਿਆਹ-ਸ਼ਾਦੀਆਂ ਵਿਚ ਵੀ ਬੈਂਡ ਵਜਾਵੇਗੀ ਪੰਜਾਬ ਪੁਲਸ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News