3 ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Sunday, Aug 25, 2019 - 09:20 PM (IST)

3 ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਮੋਗਾ (ਆਜ਼ਾਦ)— ਬਾਘਾਪੁਰਾਣਾ ਨਿਵਾਸੀ ਮਨਜੀਤ ਉਰਫ ਕੋਮਲ (27), ਜੋ ਤਿੰਨ ਬੱਚਿਆਂ ਦੀ ਮਾਂ ਹੈ, ਨੇ ਆਪਣੇ ਘਰ 'ਚ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਕੁਲਦੀਪ ਕੁਮਾਰ ਵੱਲੋਂ ਮ੍ਰਿਤਕ ਲੜਕੀ ਦੇ ਪਿਤਾ ਹਰੀ ਕਿਸ਼ਨ ਨਿਵਾਸੀ ਲੋਹੀਆਂ ਖਾਸ (ਜਲੰਧਰ) ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਲੜਕੀ ਦੇ ਪਿਤਾ ਹਰੀ ਕਿਸ਼ਨ ਨੇ ਸੂਚਿਤ ਕੀਤਾ ਕਿ ਉਸ ਦੀ ਬੇਟੀ ਮਨਜੀਤ ਉਰਫ ਕੋਮਲ ਦਾ ਵਿਆਹ ਕਰੀਬ 13 ਸਾਲ ਪਹਿਲਾਂ ਸੋਹਣ ਲਾਲ ਉਰਫ ਬੰਟੀ ਪੁੱਤਰ ਕਨ੍ਹੱਈਆ ਲਾਲ ਨਿਵਾਸੀ ਚੰਨੂੰਵਾਲਾ ਰੋਡ ਹਰਗੋਬਿੰਦ ਕਾਲੋਨੀ ਬਾਘਾਪੁਰਾਣਾ (ਮੋਗਾ) ਨਾਲ ਹੋਇਆ ਸੀ, ਜਿਸ ਦੇ ਤਿੰਨ ਬੱਚੇ ਹਨ। 
ਐਤਵਾਰ ਸਵੇਰੇ ਉਨ੍ਹਾਂ ਨੂੰ ਉਨ੍ਹਾਂ ਦੇ ਜਵਾਈ ਨੇ ਫੋਨ 'ਤੇ ਸੂਚਿਤ ਕੀਤਾ ਕਿ ਕੋਮਲ ਨੂੰ ਹਾਰਟ ਅਟੈਕ ਹੋ ਗਿਆ ਹੈ, ਜਿਸ 'ਤੇ ਉਹ ਆਪਣੇ ਪਰਿਵਾਰ ਸਮੇਤ ਬਾਘਾਪੁਰਾਣਾ ਪਹੁੰਚਿਆ ਤਾਂ ਜਦੋਂ ਹੀ ਘਰ ਪਹੁੰਚੇ ਤਾਂ ਦੇਖਿਆ ਕਿ ਉਨ੍ਹਾਂ ਦੀ ਬੇਟੀ ਦੀ ਲਾਸ਼ ਕਮਰੇ ਅੰਦਰ ਪਈ ਹੋਈ ਸੀ। ਪਹਿਲਾਂ ਤਾਂ ਉਨ੍ਹਾਂ ਨੂੰ ਜਵਾਈ ਨੇ ਲਾਸ਼ ਨੂੰ ਦੇਖਣ ਨਹੀਂ ਦਿੱਤਾ, ਜਦ ਉਨ੍ਹਾਂ ਨੇ ਆਪਣੀ ਬੇਟੀ ਦੀ ਲਾਸ਼ ਨੂੰ ਦੇਖਿਆ ਤਾਂ ਉਸ ਦੇ ਗਲੇ 'ਤੇ ਰੱਸੀ ਦੇ ਨਿਸ਼ਾਨ ਪਏ ਹੋਏ ਸਨ, ਜਿਸ ਤੋਂ ਪਤਾ ਲੱਗਾ ਕਿ ਉਨ੍ਹਾਂ ਦੀ ਬੇਟੀ ਨੇ ਫਾਹ ਲੈ ਕੇ ਖੁਦਕੁਸ਼ੀ ਕੀਤੀ ਹੈ। ਸਹਾਇਕ ਥਾਣੇਦਾਰ ਕੁਲਦੀਪ ਕੁਮਾਰ ਨੇ ਕਿਹਾ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ। ਮ੍ਰਿਤਕਾ ਦੇ ਪਤੀ ਅਤੇ ਹੋਰ ਲੋਕਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
 


author

KamalJeet Singh

Content Editor

Related News