ਮੋਟੀਵੇਟਰ ਵਰਕਰ ਯੂਨੀਅਨ ਪੰਜਾਬ ਨੇ ਫੂਕਿਆ ਕੈਪਟਨ ਦਾ ਪੁਤਲਾ

Thursday, Sep 12, 2019 - 01:50 AM (IST)

ਮੋਟੀਵੇਟਰ ਵਰਕਰ ਯੂਨੀਅਨ ਪੰਜਾਬ ਨੇ ਫੂਕਿਆ ਕੈਪਟਨ ਦਾ ਪੁਤਲਾ

ਪਟਿਆਲਾ, (ਰਾਣਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਕੰਮ ਕਰ ਰਹੀ ਮੋਟੀਵੇਟਰ ਅਤੇ ਮਾਸਟਰ ਮੋਟੀਵੇਟਰ ਵਰਕਰ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ। ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਸੋਢੀ ਨੇ ਆਖਿਆ ਕਿ ਵਿਭਾਗ ਉਨ੍ਹਾਂ ਨੂੰ ਬਹੁਤ ਹੀ ਘੱਟ ਮਾਣ ਭੱਤਾ ਦਿੰਦਾ ਹੈ, ਜੋ ਕਿ ਨਾਂਹ ਦੇ ਬਰਾਬਰ ਹੈ, ਜਿਸ ਨਾਲ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਹੈ। ਮੋਟੀਵੇਟਰ ਯੂਨੀਅਨ ਵਲੋਂ ਮੰਗਾਂ ਦੀ ਪੂਰਤੀ ਸਬੰਧੀ ਓ. ਐੱਸ. ਡੀ. ਅਤੇ ਮੰਤਰੀ ਰਜ਼ੀਆ ਸੁਲਤਾਨਾ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਸਮੱਸਿਆਵਾਂ ਦਾ ਹੱਲ ਕੋਈ ਵੀ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇੱਥੇ ਹੀ ਬਸ ਨਹੀਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੂੰ ਵੀ ਇਸ ਸਬੰਧੀ ਮੰਗ-ਪੱਤਰ ਦਿੱਤਾ ਗਿਆ ਹੈ ਪਰ ਅਜੇ ਤੱਕ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ, ਜਿਸ ਕਾਰਣ ਮੋਟੀਵੇਟਰਾਂ ’ਚ ਭਾਰੀ ਰੋਸ ਹੈ। ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਪਟਿਆਲਾ ਵਿਖੇ ਮਰਨ ਵਰਤ ਰੱਖਿਆ ਜਾਏਗਾ।


author

Bharat Thapa

Content Editor

Related News