ਨਾਮਲੂਮ ਕਾਰ ਚਾਲਕ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਇਕ ਦੀ ਮੌਤ
Sunday, May 11, 2025 - 03:18 PM (IST)

ਫਾਜ਼ਿਲਕਾ (ਨਾਗਪਾਲ) : ਥਾਣਾ ਸਿਟੀ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸਦੇ ਭਰਾ ਨੁੰ ਟੱਕਰ ਮਾਰਨ ਵਾਲੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਅਸ਼ੋਕ ਕੁਮਾਰ ਵਾਸੀ ਫਾਜ਼ਿਲਕਾ ਨੇ ਦੱਸਿਆ ਕਿ ਉਸਦੇ ਭਰਾ ਸੁਭਾਸ਼ ਕੁਮਾਰ ਨੇ ਸਲੇਮਸ਼ਾਹ ਰੋਡ ਫਾਜ਼ਿਲਕਾ ’ਤੇ ਸ਼ਰਾਬ ਦਾ ਅਹਾਤਾ ਬਣਾਇਆ ਹੋਇਆ ਹੈ। ਉਹ ਦੋਵੇਂ ਭਰਾ 9 ਮਈ ਨੂੰ ਬਲੈਕਆਊਟ ਹੋਣ ਕਾਰਨ ਮੋਟਰਸਾਈਕਲ ਦੀ ਲਾਈਟ ਬੰਦ ਕਰਕੇ ਘਰ ਨੂੰ ਆ ਰਹੇ ਸਨ ਕਿ ਪਿੱਛੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ।
ਇਸ ਦੌਰਾਨ ਉਸ ਦਾ ਭਰਾ ਸੜਕ ’ਤੇ ਡਿੱਗ ਪਿਆ ਅਤੇ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਉਸਦੀ ਮੌਤ ਹੋ ਗਈ। ਪੁਲਸ ਨੇ ਬਿਆਨ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।