ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ''ਚ ਇਕ ਦੀ ਮੌਤ, ਦੋ ਗੰਭੀਰ ਜ਼ਖਮੀ

Wednesday, Jun 25, 2025 - 04:53 PM (IST)

ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ''ਚ ਇਕ ਦੀ ਮੌਤ, ਦੋ ਗੰਭੀਰ ਜ਼ਖਮੀ

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਗੁਰੂਹਰਸਹਾਏ ਸ਼ਹਿਰ ਦੀ ਗੁੱਦੜ ਢੰਡੀ ਰੋਡ 'ਤੇ ਅੱਜ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਪਿੰਡ ਚੱਪਾ ਅੜਿੱਕੀ ਦੇ ਰਹਿਣ ਵਾਲੇ ਰੂੜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਰੂੜ ਸਿੰਘ ਜੋ ਕਿ ਗੁਰੂਹਰਸਹਾਏ ਤੋਂ ਅਪਣੇ ਪਿੰਡ ਚੱਪਾ ਅੜਿੱਕੀ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਕਿਸੇ ਕਾਰਨ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਦੌਰਾਨ ਰੂੜ ਸਿੰਘ ਦੀ ਮੌਕੇ 'ਤੇ ਹੀ ਹੋ ਗਈ ਜਿਸ ਦੀ ਉਮਰ 55 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

ਦੂਸਰੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਜੋ ਪਿੰਡ ਰਾਊਕਿਆਂ ਦੇ ਦੱਸੇ ਜਾ ਰਹੇ ਹਨ, ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਇਸ ਦੌਰਾਨ ਰਾਹ 'ਤੇ ਜਾ ਰਹੀ ਕਿਸੇ ਸਕੂਲ ਵੈਨ ਵੱਲੋਂ ਦੋਵਾਂ ਜ਼ਖਮੀ ਲੋਕਾਂ ਨੂੰ ਸ਼ਹਿਰ ਦੇ ਸੀ. ਐੱਚ. ਸੀ. ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਦੋਵਾਂ ਮਰੀਜ਼ਾਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ 'ਚ ਰੈਫਰ ਕਰ ਦਿੱਤਾ। ਇਸ ਹਾਦਸੇ ਵਿਚ ਦੋਵੇਂ ਮੋਟਰਸਾਈਕਲ ਚੱਕਣਾਚੂਰ ਹੋ ਗਏ।


author

Gurminder Singh

Content Editor

Related News