ਟਿੱਪਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਮੌਤ
Sunday, Mar 07, 2021 - 10:25 AM (IST)

ਮਲੇਰਕੋਟਲਾ (ਯਾਸੀਨ): ਸਥਾਨਕ ਲੁਧਿਆਣਾ ਮਾਲੇਰਕੋਟਲਾ ਹਾਈਵੇਅ ’ਤੇ ਪੈਂਦੇ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਦੇ ਨੇੜੇ ਟਿੱਪਰ ਅਤੇ ਇਕ ਮੋਟਰ ਸਾਈਕਲ ਦੇ ਹੋਏ ਭਿਆਨਕ ਹਾਦਸੇ ਦੌਰਾਨ ਮੋਟਰ ਸਾਈਕਲ ਚਾਲਕ ਦੀ ਮੌਕੇ ਤੇ ਹੀ ਮੌਤ ਅਤੇ ਉਸਦੀ ਪਤਨੀ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਤੇ ਤਾਇਨਾਤ ਡਾ. ਸੋਨਾਲੀ ਦੱਸਿਆ ਕਿ ਸਾਡੇ ਕੋਲ ਪਤੀ ਅਤੇ ਪਤਨੀ ਨੂੰ ਲਿਆਂਦਾ ਗਿਆ ਹੈ। ਜਿਨ੍ਹਾਂ ’ਚ ਅਖ਼ਤਰ ਉਮਰ 40 ਸਾਲ ਦੀ ਦੀ ਮੌਕੇ ਤੇ ਹੀ ਮੌਤ ਹੋ ਗਈ।ਜਿਸ ਨੂੰ ਸਿਵਲ ਹਸਪਤਾਲ ਦੇ ਮੋਰਚਰੀ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ ਪਤਨੀ ਸ਼ਬਾਨਾ ਉਮਰ 32 ਸਾਲ ਨੂੰ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪੁਲਸ ਰੁੱਕਾ ਨੂੰ ਭੇਜ ਕੇ ਜਾਣੂ ਕਰਵਾ ਦਿੱਤਾ ਗਿਆ ਹੈ ਤੇ ਪੁਲਸ ਕਾਰਵਾਈ ਤੋਂ ਬਾਅਦ ਹੀ ਪੋਸਟ ਮਾਰਟਮ ਕੀਤਾ ਜਾਵੇਗਾ। ਇਸ ਮੌਕੇ ਥਾਣਾ ਸਿਟੀ-1 ਦੇ ਇੰਚਾਰਜ ਸ. ਨਰਿੰਦਰ ਸਿੰਘ ਨੇ ਦੱਸਿਆ ਕਿ ਟਿੱਪਰ ਨੂੰ ਕਾਬੂ ਵਿਚ ਲੈ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।