5 ਮੋਟਰਸਾਈਕਲਾਂ ਸਣੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ

Friday, Dec 06, 2024 - 05:48 PM (IST)

5 ਮੋਟਰਸਾਈਕਲਾਂ ਸਣੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ

ਜ਼ੀਰਾ (ਅਕਾਲੀਆਂ ਵਾਲਾ) : ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਚੋਰੀ ਦੇ 5 ਮੋਟਰਸਾਈਕਲਾਂ ਸਣੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਕੰਵਲਜੀਤ ਰਾਏ ਨੇ ਦੱਸਿਆ ਕਿ ਐੱਸ. ਆਈ. ਸਤਪਾਲ ਸਿੰਘ ਨਾਲ ਪੁਲਸ ਪਾਰਟੀ ਘੰਟਾ ਘਰ ਚੌਂਕ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇਕ ਗੁਪਤ ਸੂਚਨਾ ਦੇ ਅਧਾਰ ''ਤੇ ਦੋਸ਼ੀ ਹਰਜੀਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਨੇੜੇ ਬਿਜਲੀ ਘਰ ਹਰੀਕੇ ਪੱਤਣ ਅਤੇ ਕੁਲਵੀਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਕਿਲੀਵਾਲਾ ਥਾਣਾ ਲੋਹੀਆਂ ਖਾਸ ਨੂੰ ਗ੍ਰਿਫਤਾਰ ਕੀਤਾ ਗਿਆ।

ਗ੍ਰਿਫਤਾਰੀ ਮੌਕੇ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ 5 ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਐੱਸ. ਐੱਚ. ਓ ਕਵਲਜੀਤ ਰਾਏ ਨੇ ਦੱਸਿਆ ਕਿ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਦਾ 2 ਦਿਨ ਦਾ ਪੁਲਸ ਰਿਮਾਂਡ ਮਨਜ਼ੂਰ ਕੀਤਾ ਹੈ।


author

Gurminder Singh

Content Editor

Related News