ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਐਕਟਿਵਾ ਤੇ ਕੈਸ਼ ਲੁੱਟਿਆ
Sunday, Jan 05, 2025 - 08:59 AM (IST)
ਲੁਧਿਆਣਾ (ਰਾਜ) : ਡਾਬਾ ਇਲਾਕੇ ਵਿਚ ਲੁਟੇਰੇ ਲਗਾਤਾਰ ਵਾਰਦਾਤਾਂ ਕਰ ਰਹੇ ਹਨ। ਕੰਮ ਤੋਂ ਘਰ ਜਾ ਰਹੇ ਨੌਜਵਾਨ ਨੂੰ ਮੋਟਰਸਾਈਕਲ ਸਵਾਰ 4 ਲੁਟੇਰਿਆਂ ਨੇ ਉਸ ਨੂੰ ਘੇਰ ਲਿਆ। ਤੇਜ਼ਧਾਰ ਹਥਿਆਰ ਦਿਖਾ ਕੇ ਲੁਟੇਰਿਆਂ ਨੇ ਨੌਜਵਾਨ ਤੋਂ ਐਕਟਿਵਾ, ਕੈਸ਼ ਅਤੇ ਮੋਬਾਈਲ ਲੁੱਟ ਲਿਆ ਤੇ ਧਮਕਾਉਂਦੇ ਹੋਏ ਫਰਾਰ ਹੋ ਗਏ।
ਨੌਜਵਾਨ ਨੇ ਸ਼ਿਕਾਇਤ ਥਾਣਾ ਡਾਬਾ ਦੀ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਗੋਬਿੰਦ ਚੌਧਰੀ ਦੀ ਸ਼ਿਕਾਇਤ ’ਤੇ ਅਣਪਛਾਤੇ ਲੁਟੇਰਿਆਂ ’ਤੇ ਕੇਸ ਦਰਜ ਕੀਤਾ ਹੈ। ਪੁਲਸ ਸ਼ਿਕਾਇਤ ਵਿਚ ਗੋਬਿੰਦ ਚੌਧਰੀ ਨੇ ਦੱਸਿਆ ਕਿ ਉਹ ਪਿੰਡ ਲੋਹਾਰਾ ਵਿਚ ਰਹਿੰਦਾ ਹੈ ਅਤੇ ਫੈਕਟਰੀ ਵਿਚ ਕੰਮ ਕਰਦਾ ਹੈ। ਉਹ ਕੰਮ ਤੋਂ ਘਰ ਜਾ ਰਿਹਾ ਸੀ। ਜਦ ਉਹ ਦੇਸ਼ ਭਗਤ ਸਕੂਲ ਦੇ ਨੇੜੇ ਪੁੱਜਾ ਤਾਂ ਚਾਰ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਸੀ। ਉਸ ਨੇ ਦੱਸਿਆ ਕਿ ਮੁਲਜ਼ਮਾਂ ਦੇ ਕੋਲ ਤੇਜ਼ਧਾਰ ਹਥਿਆਰ ਸਨ। ਮੁਲਜ਼ਮਾਂ ਨੇ ਹਥਿਆਰਾਂ ਦੇ ਜ਼ੋਰ ’ਤੇ ਉਸ ਦੀ ਐਕਟਿਵਾ ਖੋਹ ਲਈ ਅਤੇ ਫਿਰ ਉਸ ਦੀ ਜੇਬ ਵਿਚੋਂ 12 ਹਜ਼ਾਰ ਰੁਪਏ ਅਤੇ ਮੋਬਾਈਲ ਕੱਢ ਲਿਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8