ਸਡ਼ਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ

Thursday, Jun 27, 2019 - 12:39 AM (IST)

ਸਡ਼ਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ

ਖਰਡ਼ (ਰਣਬੀਰ)-ਖਰਡ਼-ਲੁਧਿਆਣਾ ਰੋਡ ਪਿੰਡ ਘਡ਼ੂੰਆਂ ਨੇਡ਼ੇ ਇਕ ਤੇਜ਼ ਰਫਤਾਰ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਪਿੰਡ ਮੁਬਾਰਕਪੁਰ, ਚਮਕੌਰ ਸਾਹਿਬ ਦੇ ਰਹਿਣ ਵਾਲੇ ਹਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਗੁਰਦੀਪ ਸਿੰਘ (37) ਮੋਟਰਸਾਈਕਲ ’ਤੇ ਸਵਾਰ ਹੋ ਕੇ ਖਰਡ਼ ਤੋਂ ਆਪਣੇ ਪਿੰਡ ਵਾਲੇ ਪਾਸੇ ਜਾ ਰਿਹਾ ਸੀ ਕਿ ਉਕਤ ਥਾਂ ਨੇਡ਼ੇ ਪੁੱਜਣ ’ਤੇ ਤੇਜ਼ ਰਫਤਾਰ ਪ੍ਰਾਈਵੇਟ ਬੱਸ ਦੇ ਚਾਲਕ ਨੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਗੁਰਦੀਪ ਸਿੰਘ ਨੂੰ ਘਡ਼ੂੰਆਂ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਪਰ ਉਥੇ ਲਿਜਾਂਦੇ ਸਮੇਂ ਗੁਰਦੀਪ ਸਿੰਘ ਨੇ ਰਸਤੇ ਵਿਚ ਹੀ ਦਮ ਤੋਡ਼ ਦਿੱਤਾ। ਪੁਲਸ ਨੇ ਹਾਦਸੇ ਲਈ ਜ਼ਿੰਮੇਵਾਰ ਬੱਸ ਚਾਲਕ ਗਗਨਦੀਪ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।


author

satpal klair

Content Editor

Related News