ਕੈਂਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

03/14/2020 9:24:37 PM

ਫਿਰੋਜ਼ਪੁਰ,(ਮਲਹੋਤਰਾ, ਕੁਮਾਰ)– ਅਣਪਛਾਤੇ ਕੈਂਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਬੀਤੇ ਸ਼ੁੱਕਰਵਾਰ ਨੂੰ ਪਿੰਡ ਖਾਈ ਫੇਮੇਕੀ ਦੇ ਕੋਲ ਹੋਇਆ। ਪੁਲਸ ਨੂੰ ਦਿੱਤੇ ਬਿਆਨਾਂ ’ਚ ਮੰਗਾ ਵਾਸੀ ਪਿੰਡ ਜਮੀਤ ਸਿੰਘ ਵਾਲਾ ਨੇ ਦੱਸਿਆ ਕਿ ਉਸ ਦਾ ਪੁੱਤਰ ਗੁਰਵਿੰਦਰ ਸਿੰਘ ਆਪਣੀ ਵੱਡੀ ਭੈਣ ਮਨਪ੍ਰੀਤ ਕੌਰ ਨੂੰ ਮਿਲ ਕੇ ਘਰ ਵਾਪਸ ਆ ਰਿਹਾ ਸੀ। ਜਦ ਉਹ ਪਿੰਡ ਖਾਈ ਫੇਮੇਕੀ ਦੇ ਕੋਲ ਪੁੱਜਾ ਤਾਂ ਤੇਜ਼ ਰਫਤਾਰ ਕੈਂਟਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਣ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸਦਰ ਦੇ ਏ. ਐੱਸ. ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕੈਂਟਰ ਚਾਲਕ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

Bharat Thapa

This news is Content Editor Bharat Thapa