ਮੋਟਰਸਾਈਕਲ ਸਵਾਰ ਚੋਰਾਂ ਨੇ ਦੁਕਾਨ ਦੇ ਬਾਹਰ ਪਿਆ ਸਾਮਾਨ ਕੀਤਾ ਚੋਰੀ
Friday, Jan 02, 2026 - 06:20 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ)- ਗੁਰੂਹਰਸਹਾਏ ਦੀ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਜੈ ਸ਼ਿਵ ਟੈਲੀਕਾਮ ਦੁਕਾਨ ਦੇ ਬਾਹਰ ਰੱਖੇ ਸਾਮਾਨ ਵਿਚੋਂ ਬੀਤੇ ਦਿਨੀਂ ਚੋਰ ਸਾਮਾਨ ਚੁੱਕ ਕੇ ਫਰਾਰ ਹੋ ਗਏ। ਇਹ ਘਟਨਾ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਦੀਪੂ, ਸ਼ੀਪੂ ਗਲਹੋਤਰਾ ਨੇ ਦੱਸਿਆ ਕਿ ਨਵੇਂ ਸਾਲ ਵਾਲੇ ਦਿਨ ਸ਼ਾਮ ਨੂੰ 7 ਵਜੇ ਦੇ ਕਰੀਬ 2 ਮੋਟਰਸਾਈਕਲ ਸਵਾਰ ਚੋਰ ਉਨ੍ਹਾਂ ਦੀ ਦੁਕਾਨ ਦੇ ਬਾਹਰ ਕਈ ਮਿੰਟ ਖੜ੍ਹੇ ਰਹੇ ਅਤੇ ਇੱਧਰ-ਉਧਰ ਵੇਖਦੇ ਰਹੇ ਜਿਵੇਂ ਹੀ ਚੋਰਾਂ ਨੂੰ ਚੋਰੀ ਕਰਨ ਦਾ ਮੌਕਾ ਮਿਲਿਆ ਤਾਂ ਦੁਕਾਨ ਦੇ ਬਾਹਰ ਪਏ ਸਾਮਾਨ ਵਿਚੋਂ ਚੋਰ ਗੀਜ਼ਰ, ਸਾਊਂਡ ਸਪੀਕਰ ਦੀ ਟਰਾਲੀ ਮੋਟਰਸਾਈਕਲ 'ਤੇ ਰੱਖ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਅਗਲੇ 24 ਘੰਟਿਆਂ ਲਈ Alert ਕਰ 'ਤਾ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਿਸ ਦੀ ਕੀਮਤ 15 ਹਜ਼ਾਰ ਦੇ ਕਰੀਬ ਬਣਦੀ ਹੈ ਅਤੇ ਇਹ ਸਾਰੀ ਘਟਨਾ ਦੁਕਾਨ ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਦੁਕਾਨਦਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਚੋਰੀ ਸਬੰਧੀ ਉਦੋਂ ਪਤਾ ਲੱਗਾ ਜਦੋਂ ਉਹ ਆਪਣੀ ਦੁਕਾਨ ਨੂੰ ਬੰਦ ਕਰਨ ਲਈ ਬਾਹਰ ਰੱਖੇ ਸਾਮਾਨ ਨੂੰ ਅੰਦਰ ਰੱਖਣ ਲੱਗੇ ਸੀ ਤਾਂ ਉਨ੍ਹਾਂ ਨੂੰ ਇਸ ਚੋਰੀ ਦਾ ਪਤਾ ਲੱਗਿਆ ਤਾਂ ਤੁਰੰਤ ਹੀ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਉਸ ਵਿੱਚ 2 ਮੋਟਰਸਾਈਕਲ ਸਵਾਰ ਚੋਰ ਸਾਮਾਨ ਚੁੱਕ ਕੇ ਫਰਾਰ ਹੁੰਦੇ ਹੋਏ ਕੈਮਰੇ ਵਿਚ ਕੈਦ ਹੋ ਗਏ।
ਦੁਕਾਨਦਾਰ ਨੇ ਦੱਸਿਆ ਕਿ ਉਹ ਦੁਕਾਨ ਅੰਦਰ ਕੰਮ ਕਾਜ ਕਰਨ ਵਿੱਚ ਰੁੱਝਿਆ ਹੋਇਆ ਸੀ ਅਤੇ ਮੌਕਾ ਵੇਖ ਕੇ ਚੋਰਾਂ ਨੇ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ। ਦੁਕਾਨਦਾਰ ਨੇ ਪੁਲਸ ਪ੍ਰਸ਼ਾਸਨ ਨੂੰ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਚੋਰਾਂ ਨੂੰ ਜਲਦੀ ਫੜਿਆ ਜਾਵੇ ਅਤੇ ਉਨ੍ਹਾਂ ਕੋਲੋਂ ਸਾਮਾਨ ਬਰਾਮਦ ਕਰਕੇ ਉਹਨਾਂ ਨੂੰ ਵਾਪਸ ਦਿੱਤਾ ਜਾਵੇ।
ਇਹ ਵੀ ਪੜ੍ਹੋ: ਨਵੇਂ ਸਾਲ ਮੌਕੇ ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ! 3 ਕਰੋੜ ਲੋਕਾਂ ਨੂੰ ਮਿਲੇਗਾ 10 ਲੱਖ ਰੁਪਏ ਦਾ ਮੁਫ਼ਤ ਇਲਾਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
