ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

Saturday, Jul 25, 2026 - 01:55 PM (IST)

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਮੋਗਾ (ਆਜ਼ਾਦ) : ਵ੍ਹੀਕਲ ਚੋਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਫਤਹਿਗੜ੍ਹ ਪੰਜਤੂਰ ਪੁਲਸ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਪੁਲਸ ਨੇ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਤਹਿਗੜ੍ਹ ਪੰਜਤੂਰ ਦੇ ਮੁਖੀ ਭਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਦਾਣਾ ਮੰਡੀ ਫਤਹਿਗੜ੍ਹ ਪੰਜਤੂਰ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਜਸਵਿੰਦਰ ਸਿੰਘ ਉਰਫ਼ ਲਾਡੀ ਅਤੇ ਹਰਦੀਪ ਸਿੰਘ ਉਰਫ਼ ਹੈਪੀ ਵਾਸੀ ਪਿੰਡ ਫਤਿਹ ਉੱਲਾ ਸ਼ਾਹਵਾਲਾ ਚੋਰੀਆਂ ਕਰਨ ਦੇ ਆਦੀ ਹਨ ਅਤੇ ਅੱਜ ਵੀ ਉਹ ਚੋਰੀ ਦੇ ਮੋਟਰਸਾਈਕਲ ’ਤੇ ਘੁੰਮ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਨੇ ਦੋਵਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਚੋਰੀਸ਼ੁਦਾ ਬਜਾਜ ਸਿਟੀ-100 ਮੋਟਰਸਾਈਕਲ ਬਰਾਮਦ ਕੀਤਾ। ਪੁਲਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਕਥਿਤ ਮੁਲਜ਼ਮ ਆਪਣੇ ਮੋਟਰਸਾਈਕਲ ’ਤੇ ਸੁਲਤਾਨਪੁਰ ਲੋਧੀ ਵੱਲ ਦਰਿਆ ਦੇ ਕਿਨਾਰੇ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਰਸਤੇ ਵਿਚ ਖੜ੍ਹਾ ਇਹ ਮੋਟਰਸਾਈਕਲ ਮਿਲਿਆ, ਜਿਸ ਨੂੰ ਉਹ ਚੋਰੀ ਕਰਕੇ ਲੈ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।


author

Gurminder Singh

Content Editor

Related News