ਡਰਾਈਵਰ ਨੂੰ ਝੱਪਕੀ ਆਉਣ ਨਾਲ ਮੋਟਰਸਾਈਕਲ-ਟਰਾਲੇ ਦੀ ਹੋਈ ਭਿਆਨਕ ਟੱਕਰ, ਮੌਤ

05/12/2022 10:13:32 AM

ਗੁਰੂਹਰਸਹਾਏ (ਸੁਦੇਸ਼) : ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਸਥਿਤ ਪਿੰਡ ਜੀਵਾਂ ਅਰਾਈਂ ਦੇ ਨਜ਼ਦੀਕ ਮੋਟਰਸਸਾਈਕਲ ਅਤੇ ਟਰਾਲੇ ਦੀ ਟੱਕਰ ਵਿਚ ਜਸਵਿੰਦਰ ਸਿੰਘ (35) ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਨਿਧਾਨਾ ਦੀ ਮੌਕੇ ’ਤੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਭੱਠੇ ’ਤੇ ਮੁਨੀਮ ਦਾ ਕੰਮ ਕਰਦਾ ਸੀ ਜੋ ਕਿ ਆਪਣੇ ਮੋਟਰਸਾਈਕਲ ’ਤੇ ਕੰਮ ’ਤੇ ਜਾ ਰਿਹਾ ਸੀ, ਜਦ ਉਹ ਮੇਨ ਹਾਈਵੇ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਪਹੁੰਚਿਆ ਤਾਂ ਜਲਾਲਾਬਾਦ ਵਾਲੇ ਪਾਸੇ ਤੋਂ ਆ ਰਹੇ ਟਰਾਲਾ ਨੰਬਰ (ਪੀਬੀ 05ਏ ਐਲ 9811) ਨੇ ਗਲਤ ਸਾਈਡ ਜਾ ਕੇ ਜਸਵਿੰਦਰ ਸਿੰਘ ਨੂੰ ਆਪਣੇ ਲਪੇਟੇ ’ਚ ਲੈ ਲਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਜਸਵਿੰਦਰ ਸਿੰਘ ਆਪਣੇ ਪਿੱਛੇ ਦੋ ਬੱਚੇ ਅਤੇ ਪਤਨੀ ਨੂੰ ਵਿਲਕਦਿਆਂ ਛੱਡ ਗਿਆ। ਘਟਨਾ ਸਥਾਨ ’ਤੇ ਮੌਜ਼ੂਦ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਡਰਾਈਵਰ ਨੂੰ ਨੀਂਦ ਆਉਣ ਕਰ ਕੇ ਵਾਪਰਿਆ। ਜ਼ਿਕਰਯੋਗ ਹੈ ਕਿ ਜਿਸ ਜਗ੍ਹਾ ’ਤੇ ਇਹ ਹਾਦਸਾ ਵਾਪਰਿਆ ਉਸ ਜਗ੍ਹਾ ’ਤੇ ਇਕ ਗਰੀਬ ਵਿਅਕਤੀ ਆਪਣਾ ਘੜਕਾ ਲਗਾ ਕੇ ਵਾਹਨਾਂ ਨੂੰ ਪੈਂਚਰ ਲਗਾਉਣ ਦਾ ਕੰਮ ਕਰਦਾ ਸੀ, ਜਿਸ ਦਾ ਘੜਕਾ ਵੀ ਟਰਾਲੇ ਦੀ ਲਪੇਟ ਵਿਚ ਆ ਗਿਆ ਤੇ ਜਿਸ ਨੇ ਬੜੀ ਮੁਸ਼ਕਿਲ ਨਾਲ ਛਲਾਂਗ ਲਗਾ ਕੇ ਆਪਣੀ ਜਾਨ ਬਚਾਈ। ਘੜਕਾ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਸਥਾਨਕ ਪੁਲਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਲਾਸ਼ ਅਤੇ ਟਰਾਲੇ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬਜ਼ੁਰਗਾਂ ਨੇ ਮਾਸੂਮ ਬੱਚੇ 'ਤੇ ਢਾਹਿਆ ਤਸ਼ੱਦਦ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਫੌਰੀ ਐਕਸ਼ਨ

ਜ਼ੀਰਾ, (ਅਕਾਲੀਆਂਵਾਲਾ)–ਮੱਖੂ-ਮੋਗਾ ਰੋਡ ’ਤੇ ਸਥਿਤ ਡੇਰਾ ਰਾਧਾ ਸੁਆਮੀ ਦੇ ਨੇੜੇ ਇਕ ਟਰੱਕ ਦੀ ਲਪੇਟ ’ਚ ਆਉਣ ਕਾਰਨ 1 ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦੋਂਕਿ ਉਸ ਦੇ ਪਿੱਛੇ ਬੈਠਾ ਉਸ ਦਾ ਦੋਸਤ ਗੰਭੀਰ ਰੂਪ ’ਚ ਫੱਟੜ ਹੋ ਗਿਆ । ਸਿਵਲ ਹਸਪਤਾਲ ਜ਼ੀਰਾ ਵਿਖੇ ਮ੍ਰਿਤਕ ਪਰਮਵੀਰ ਸਿੰਘ (26) ਦੇ ਪਿਤਾ ਗੁਰਮੇਜ ਸਿੰਘ ਵਾਸੀ ਪਿੰਡ ਪੀਰ ਮੁਹੰਮਦ ਥਾਣਾ ਮੱਖੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਉਸ ਦਾ ਲੜਕਾ ਪਰਮਵੀਰ ਸਿੰਘ ਆਪਣੇ ਦੋਸਤ ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮੱਖੂ ਦੇ ਨਾਲ ਕਿਸੇ ਕੰਮ ਕਰਨ ਲਈ ਜਾ ਰਿਹਾ ਸੀ ਕਿ ਮੱਖੂ-ਮੋਗਾ ਰੋਡ ’ਤੇ ਸਥਿਤ ਡੇਰਾ ਰਾਧਾ ਸੁਆਮੀ ਦੇ ਨੇੜੇ ਕਿਸੇ ਅਣਪਛਾਤੇ ਟਰੱਕ ਦੀ ਲਪੇਟ ਵਿਚ ਆ ਗਿਆ। ਜਿਸ ਕਾਰਨ ਉਸ ਦੇ ਲੜਕੇ ਪਰਮਵੀਰ ਸਿੰਘ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਦੋਸਤ ਗੁਰਪ੍ਰੀਤ ਸਿੰਘ ਗੰਭੀਰ ਰੂਪ ’ਚ ਫੱਟੜ ਹੋ ਗਿਆ, ਜਿਨ੍ਹਾਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ ।

ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, RDX ਨਾਲ ਫੜੇ ਗਏ 4 ਅੱਤਵਾਦੀਆਂ ਦੇ 2 ਹੋਰ ਸਾਥੀ ਗ੍ਰਿਫ਼ਤਾਰ

ਸਿਵਲ ਹਸਪਤਾਲ ਜ਼ੀਰਾ ਦੇ ਡਾਕਟਰਾਂ ਨੇ ਫੱਟੜ ਗੁਰਪ੍ਰੀਤ ਸਿੰਘ ਦੀ ਹਾਲਤ ਗੰਭੀਰ ਹੋਣ ਕਰ ਕੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਹੈ ਜਦਕਿ ਮੱਖੂ ਪੁਲਸ ਨੇ ਮ੍ਰਿਤਕ ਪਰਮਵੀਰ ਸਿੰਘ ਦੀ ਲਾਸ਼ ਉਨ੍ਹਾਂ ਦੇ ਵਾਰਸਾਂ ਵਲੋਂ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰਨ ’ਤੇ ਉਨ੍ਹਾਂ ਨੂੰ ਸੌਂਪ ਦਿੱਤੀ ਹੈ ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Meenakshi

News Editor

Related News