ਕਾਰ ਦੀ ਟੱਕਰ ਨਾਲ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਤ, ਧੀ ਗੰਭੀਰ ਜ਼ਖ਼ਮੀ
Sunday, Aug 16, 2026 - 06:23 PM (IST)
ਕੋਟਕਪੂਰਾ(ਨਰਿੰਦਰ)-ਸਥਾਨਕ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪਿੰਡ ਸੰਧਵਾਂ ਵਿਖੇ ਇਕ ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਅਤੇ ਉਸ ਦੀ ਧੀ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਣ ਦਾ ਪਤਾ ਲੱਗਿਆ ਹੈ। ਇਸ ਸਬੰਧ ਵਿਚ ਕੋਟਕਪੂਰਾ ਪੁਲਸ ਵੱਲੋਂ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਸਥਾਨਕ ਥਾਣਾ ਸਦਰ ਪੁਲਸ ਕੋਟਕਪੂਰਾ ਨੂੰ ਦਿੱਤੇ ਬਿਆਨਾਂ ਵਿਚ ਬਸੰਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਸੰਧਵਾਂ ਨੇ ਦੱਸਿਆ ਕਿ ਉਹ ਅਤੇ ਉਸ ਦਾ ਸਹੁਰਾ ਮੁਖਤਿਆਰ ਸਿੰਘ ਠੇਕੇ ’ਤੇ ਜ਼ਮੀਨ ਲੈ ਕੇ ਸਬਜ਼ੀ ਬੀਜ ਕੇ ਵੇਚਣ ਦਾ ਕੰਮ ਕਰਦੇ ਹਨ।
ਇਹ ਵੀ ਪੜ੍ਹੋ- ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ
ਉਸ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਉਹ, ਉਸ ਦੀ ਪਤਨੀ ਸਰਬਜੀਤ ਕੌਰ ਅਤੇ ਸਹੁਰਾ ਮੁਖਤਿਆਰ ਸਿੰਘ ਸਬਜੀ ਤੋੜਨ ਲਈ ਠੇਕੇ ’ਤੇ ਲਈ ਜ਼ਮੀਨ ’ਤੇ ਜਾ ਰਹੇ ਸਨ, ਜਿਸ ਦੌਰਾਨ ਉਸ ਦਾ ਸਹੁਰਾ ਅਤੇ ਉਸ ਦੀ ਪਤਨੀ ਇਕ ਮੋਟਰਸਾਈਕਲ ’ਤੇ ਸਵਾਰ ਸਨ ਅਤੇ ਉਹ ਅਲਗ ਮੋਟਰਸਾਈਕਲ ਦੇ ਉਨ੍ਹਾਂ ਦੇ ਪਿੱਛੇ-ਪਿੱਛੇ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਇਸ ਦੌਰਾਨ ਜਦੋਂ ਉਹ ਨੈਸ਼ਨਲ ਹਾਈਵੇਅ ’ਤੇ ਪੁੱਜੇ ਤਾਂ ਗਿਲ ਢਾਬੇ ਦੇ ਕੋਲ ਇਕ ਤੇਜ਼ ਰਫਤਾਰ ਕਾਰ ਨੇ ਉਸ ਦੇ ਸਹੁਰੇ ਦੇ ਮੋਟਰਸਾਈਕਲ ਨੂੰ ਬੜੀ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦਾ ਸੋਹਰਾ ਅਤੇ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਫਰੀਦਕੋਟ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੇ ਸਹੁਰੇ ਮੁਖਤਿਆਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧ ਵਿਚ ਥਾਣਾ ਸਦਰ ਪੁਲਸ ਕੋਟਕਪੂਰਾ ਵੱਲੋਂ ਬਸੰਤ ਸਿੰਘ ਦੇ ਬਿਆਨਾਂ ’ਤੇ ਕਾਰ ਚਾਲਕ ਗੁਰਪ੍ਰੀਤ ਸਿੰਘ ਵਾਸੀ ਪਿੰਡ ਨਿਆਮੀਵਾਲਾ ਹਾਲ ਬਾਦ ਕੋਟਕਪੂਰਾ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ ਲਾਗੂ, PWD ਨੇ ਲਿਆ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
