ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

01/29/2020 11:21:03 PM

ਅਹਿਮਦਗਡ਼੍ਹ, (ਇਰਫਾਨ)- ਮਾਲੇਰਕੋਟਲਾ-ਲੁਧਿਆਣਾ ਰੋਡ ’ਤੇ ਪੋਹੀਡ਼ ਬਾਈਪਾਸ ਨੇਡ਼ੇ ਵਾਹਨ ਦੀ ਫੇਟ ਵੱਜਣ ਕਾਰਣ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਹਿਮਦਗਡ਼੍ਹ ਮੁਹੱਲਾ ਅਮਰਪੁਰਾ ਦੇ ਹਾਲ ਵਾਸੀ ਹਰਵਿੰਦਰ ਸਿੰਘ ਭੋਲਾ ਪਿੰਡ ਜੀਰਖ ਤੋਂ ਅਾਪਣੇ ਘਰ ਨੂੰ ਵਾਪਸ ਆ ਰਹੇ ਸੀ। ਪੋਹੀਡ਼ ਬਾਈਪਾਸ ਨੇਡ਼ੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਣ ਉਸ ਦੀ ਡਿੱਗਣ ਕਾਰਣ ਮੌਤ ਹੋ ਗਈ। ਡੇਹਲੋਂ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉ ਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ, ਜਿਸ ਦਾ ਅੱਜ ਅੰਤਿਮ ਸੰਸਕਾਰ ਜਗੇਡ਼ਾ ਰੋਡ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।

Bharat Thapa

This news is Content Editor Bharat Thapa