ਗਾਂ ਨਾਲ ਟਕਰਾ ਕੇ ਮੋਟਰਸਾਈਕਲ ਸਵਾਰ ਦੀ ਮੌਤ

5/21/2020 1:55:18 AM

ਬਠਿੰਡਾ, (ਸੁਖਵਿੰਦਰ) -ਬੁੱਧਵਾਰ ਸਵੇਰੇ ਬਾਦਲ ਰੋਡ ’ਤੇ ਵਰਧਮਾਨ ਚੌਕੀ ਨਜ਼ਦੀਕ ਇਕ ਮੋਟਰਸਾਈਕਲ ਦੀ ਗਾਂ ਨਾਲ ਟੱਕਰ ਹੋ ਗਈ, ਜਿਸ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਗਾਂ ਨੇ ਵੀ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਨਰੂਆਣਾ ਰੋਡ ’ਤੇ ਸਥਿਤ ਪ੍ਰਤਾਪ ਢਿੱਲੋਂ ਕਾਲੋਨੀ ਵਾਸੀ ਸੋਨਾ ਲਾਲ 36 ਧਰਮਨਾਥ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ। ਵਰਧਮਾਨ ਚੌਕੀ ਨਜ਼ਦੀਕ ਅਚਾਨਕ ਸਾਹਮਣੇ ਤੋਂ ਆ ਰਹੀ ਇਕ ਗਾਂ ਨਾਲ ਉਸਦੀ ਟੱਕਰ ਹੋ ਗਈ। ਹਾਦਸੇ ’ਚ ਗਾਂ ਦਾ ਇਕ ਸਿੰਗ ਉਸਦੇ ਪੇਟ ’ਚ ਵੜ੍ਹ ਗਿਆ ਅਤੇ ਸੱਟਾਂ ਵੀ ਲੱਗੀਆਂ। ਇਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਤੋਂ ਬਾਅਦ ਗਾਂ ਨੇ ਵੀ ਦਮ ਤੋੜ ਦਿੱਤਾ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਵਰਕਰ ਮੌਕੇ ’ਤੇ ਪਹੁੰਚੇ। ਪੜਤਾਲ ਤੋਂ ਬਾਅਦ ਸਹਾਰਾ ਵਰਕਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਇਕ ਟ੍ਰਾਂਸਫਾਰਮਰ ਬਣਾਉਣ ਵਾਲੀ ਫੈਕਟਰੀ ’ਚ ਕੰਮ ਕਰਦਾ ਸੀ। ਪੁਲਸ ਨੇ ਅਗਲੀ ਕਾਰਵਾਈ ਕਰ ਰਹੀ ਹੈ। ਇਕ ਹੋਰ ਹਾਦਸੇ ’ਚ ਭਾਈ ਘਨ੍ਹੱਈਆ ਚੌਕ ਵਿਖੇ ਇਕ ਕਾਰ ਪੁਲਸ ਨਾਕੇ ’ਤੇ ਲੱਗੇ ਬੈਰੀਕੇਟਸ ਨਾਲ ਟਕਰਾ ਕੇ ਬਾਅਦ ’ਚ ਡਿਵਾਇਡਰ ਨਾਲ ਟਕਰਾ ਗਈ, ਜਿਸ ਨਾਲ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ। ਸੰਸਥਾ ਵਰਕਰਾਂ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਦੀ ਮੱਲ੍ਹਮ ਪੱਟੀ ਕੀਤੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Bharat Thapa

Content Editor Bharat Thapa