ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ

10/18/2018 11:12:24 AM

ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ (ਪਵਨ, ਸੁਖਪਾਲ) - ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਭੁੱਲਰ ਦੀਆਂ ਨਹਿਰਾਂ ਨੇੜੇ ਮੋਟਰਸਾਈਕਲ ਅੱਗੇ ਬੇਸਹਾਰਾ ਪਸ਼ੂ ਆਉਣ ਕਾਰਨ ਇਕ ਵਿਅਕਤੀ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਕੋਟਭਾਈ ਦਾ ਜਗਦੀਪ ਸਿੰਘ, ਜੋ ਪੇਪਰ ਮਿੱਲ ਰੋਪਾਣਾ ਵਿਖੇ ਨੌਕਰੀ ਕਰਦਾ ਹੈ। ਉਹ ਆਪਣੇ ਕਿਸੇ ਰਿਸ਼ਤੇਦਾਰ ਨੂੰ ਪਿੰਡ ਭੁੱਲਰ ਤੋਂ ਮਿਲ ਕੇ ਮੋਟਰਸਾਈਕਲ 'ਤੇ ਵਾਪਸ ਆ ਰਿਹਾ ਸੀ ਕਿ ਨਹਿਰਾਂ ਨੇੜੇ ਉਸ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਸਾਲਾਸਰ ਸੇਵਾ ਸੋਸਾਇਟੀ ਦੇ ਮੈਂਬਰਾਂ ਨੇ ਐਂਬੂਲੈਂਸ ਰਾਹੀਂ ਜ਼ਖ਼ਮੀ ਵਿਅਕਤੀ ਨੂੰ ਕੋਟਕਪੂਰਾ ਰੋਡ ਸਥਿਤ ਇਕ ਹਸਪਤਾਲ ਦਾਖਲ ਕਰਵਾ ਦਿੱਤਾ।