ਸੂਬੇ ''ਚ ਅੱਠਵੇਂ ਦਿਨ 5,84,541 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Wednesday, Apr 22, 2020 - 11:22 PM (IST)

ਸੂਬੇ ''ਚ ਅੱਠਵੇਂ ਦਿਨ 5,84,541 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ,ਜਲੰਧਰ()- ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਅੱਠਵੇਂ ਦਿਨ 5,84,541 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 5,84,043 ਮੀਟ੍ਰਿਕ ਅਤੇ ਆੜ•ਤੀਆਂ ਵਲੋਂ 498 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 5,84,043 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ 'ਚੋਂ ਪਨਗ੍ਰੇਨ ਵੱਲੋਂ 1,31,905 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,45,584 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 1,30,176 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 85,972 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 48,959 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 41,447 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਅੱਠਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  21,49,737 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।


author

Bharat Thapa

Content Editor

Related News