ਹੁਣ ਮੂੰਗੀ ਬਣਾਏਗੀ ਮੋਗਾ ਦੇ ਕਿਸਾਨਾਂ ਨੂੰ ਉੱਦਮੀ, ਕਾਸ਼ਤ ਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਦਾ ਕੀਤਾ ਫ਼ੈਸਲਾ

02/24/2021 4:42:26 PM

ਮੋਗਾ (ਗੋਪੀ ਰਾਊਕੇ, ਸੰਦੀਪ ਸ਼ਰਮਾ) - ਭਾਰਤ ਸਰਕਾਰ ਵੱਲੋਂ ਸੂਬਾ ਸਰਕਾਰਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ‘ਇਕ ਜ਼ਿਲ੍ਹਾ ਇਕ ਉਤਪਾਦ’ ਯੋਜਨਾ ਤਹਿਤ ਜ਼ਿਲ੍ਹਾ ਮੋਗਾ ’ਚ ਮੂੰਗੀ ਦੀ ਕਾਸ਼ਤ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ਸਲ ਦੀ ਖੇਤੀ ਕਰਨ ਵਾਲੇ ਕਿਸਾਨ ਹੁਣ ਆਪਣੇ-ਆਪ ਨੂੰ ਇਕ ਸਫ਼ਲ ਉੱਦਮੀ ਵਜੋਂ ਵੀ ਸਥਾਪਤ ਕਰ ਸਕਣਗੇ। ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਕਿਸਾਨਾਂ ਨੂੰ ਦਿਵਾਉਣ ਲਈ ਰਣਨੀਤੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹਾਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕੀਤੀ। ਮੀਟਿੰਗ ਵਿਚ ਫੂਡ ਪ੍ਰੋਸੈਸਿੰਗ ਵਿਭਾਗ ਦੇ ਜਨਰਲ ਮੈਨੇਜਰ ਰਜਨੀਸ਼ ਤੁਲੀ ਨੇ ਵਿਸ਼ੇਸ਼ ਤੌਰ ਉੱਤੇ ਹਾਜ਼ਰੀ ਭਰ ਕੇ ਹਾਜ਼ਰੀਨ ਨੂੰ ਜਾਣਕਾਰੀ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਮਸ਼ਹੂਰ ਪੰਜਾਬੀ ਗਾਇਕ ‘ਸਰਦੂਲ ਸਿਕੰਦਰ’ ਦੀ ਮੌਤ 'ਤੇ ਸਿਆਸੀ ਆਗੂਆਂ ਨੇ ਟਵੀਟ ਕਰ ਪ੍ਰਗਟਾਇਆ ਦੁੱਖ  

ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਿਸਾਨ, ਫੂਡ ਪ੍ਰੋਸੈਸਿੰਗ ਸੈਕਟਰ ਵਿਚ ਛੋਟੀਆਂ ਇਕਾਈਆਂ ਅਤੇ ਸੈਲਫ ਹੈਲਪ ਗਰੁੱਪਾਂ ਦੇ ਨੁਮਾਇੰਦੇ ਅਤੇ ਹੋਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਪਹਿਲਾਂ ਆਲੂ ਦੀ ਚੋਣ ‘ਇਕ ਜ਼ਿਲ੍ਹਾ ਇਕ ਉਤਪਾਦ’ ਸ਼੍ਰੇਣੀ ਅਧੀਨ ਕੀਤੀ ਗਈ ਸੀ ਪਰ ਬਾਅਦ ਵਿਚ ਜ਼ਿਲ੍ਹੇ ਦੇ ਉਦਮੀ ਕਿਸਾਨਾਂ ਵੱਲੋਂ ਲਿਆਂਦੇ ਗਏ ਨਵੇਂ ਪ੍ਰਸਤਾਵ ਉੱਤੇ ਸਹਿਮਤ ਹੁੰਦਿਆਂ ਅੱਜ ਮੂੰਗੀ ਦੀ ਫ਼ਸਲ ਦੀ ਚੋਣ ਕੀਤੀ ਗਈ ਹੈ। ਮੂੰਗੀ ਨੂੰ ਇਸ ਸਕੀਮ ਤਹਿਤ ਹੋਰ ਉਤਸ਼ਾਹਤ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ -  ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼

ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਭਾਵੇਂ ਆਲੂ ਦਾ ਉਤਪਾਦਨ ਕਾਫ਼ੀ ਹੁੰਦਾ ਹੈ ਪਰ ਇਹ ਸਿਰਫ਼ ਬੀਜ ਦੇ ਤੌਰ ਉੱਤੇ ਹੀ ਵਰਤਿਆ ਜਾਂਦਾ ਹੈ, ਜਦਕਿ ਇਸ ਦੀ ਅੱਗੇ ਪ੍ਰੋਸੈਸਿੰਗ ਹਾਲੇ ਸੰਭਵ ਨਹੀਂ। ਇਸੇ ਕਰਕੇ ਜ਼ਿਲ੍ਹਾ ਮੋਗਾ ਵਿਚ ਆਲੂ ਦੀ ਬਿਜਾਏ ਹੁਣ ਮੂੰਗੀ ਦੀ ਫ਼ਸਲ ਨੂੰ ‘ਇਕ ਜ਼ਿਲ੍ਹਾ ਇਕ ਉਤਪਾਦ’ ਯੋਜਨਾ ਤਹਿਤ ਕਾਸ਼ਤ ਅਤੇ ਕਾਰੋਬਾਰ ਲਈ ਉਤਸ਼ਾਹਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਬਟਾਲਾ : ਤਹਿਸੀਲ ਕੰਪਲੈਕਸ ਦੀਆਂ ਕੰਧਾਂ ’ਤੇ ਲੱਗੇ ਖ਼ਾਲਿਸਤਾਨ ਦੇ ਪੋਸਟਰ, ਲੋਕਾਂ ’ਚ ਦਹਿਸ਼ਤ ਦਾ ਮਾਹੌਲ

ਸ਼੍ਰੀ ਹੰਸ ਵੱਲੋਂ ਫੂਡ ਪ੍ਰੋਸੈਸਿੰਗ ਉੱਧਮੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪ੍ਰਧਾਨ ਮੰਤਰੀ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜ਼ਜ ਸਕੀਮ (ਪ੍ਰਧਾਨ ਮੰਤਰੀ-ਐੱਫ.ਐੱਮ.ਈ.ਸਕੀਮ) ਦਾ ਵਿੱਤੀ, ਤਕਨੀਕੀ ਅਤੇ ਵਪਾਰਕ ਸਹਿਯੋਗ ਪ੍ਰਾਪਤ ਕਰ ਕੇ ਆਪਣੇ ਕਾਰੋਬਾਰ ਨੂੰ ਹੋਰ ਵਧਾਉਣ। ਇਸ ਯੋਜਨਾ ਨਾਲ ਕਿਸਾਨਾਂ ਅਤੇ ਉਨ੍ਹਾਂ ਦੀ ਫ਼ਸਲ ਨੂੰ ਸੁਰੱਖਿਆ, ਸਫ਼ਾਈ, ਕਿੱਤਾਮੁਖੀ ਤਕਨੀਕ, ਮੰਡੀਕਰਨ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : 2 ਮਹੀਨਿਆਂ ਦੀ ਬੱਚੀ ਨੂੰ ਦੋ ਲੱਖ ’ਚ ਵੇਚ ਰਹੇ ਸੀ ਮਾਂ-ਬਾਪ, ਦਲਾਲਾਂ ਸਣੇ ਕਾਬੂ    

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼


rajwinder kaur

Content Editor

Related News