ਲੁਟੇਰਿਆਂ ਦੇ ਬੁਲੰਦ ਹੌਸਲੇ, ਘੰਟੇ ''ਚ ਹੀ 2 ਦੁਕਾਨਾਂ ’ਤੇ ਦਿੱਤਾ ਲੁੱਟ ਦੀ ਵਾਰਦਾਤ ਨੂੰ ਅੰਜਾਮ
Saturday, Nov 25, 2023 - 03:35 AM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸ਼ਹਿਰ ’ਚ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਇਕ ਘੰਟੇ ਦੇ ਵਿੱਚ ਹੀ ਡੇਢ ਕਿਲੋਮੀਟਰ ਦੇ ਦਾਇਰੇ ਅੰਦਰ 2 ਦੁਕਾਨਾਂ ’ਤੇ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਵਾਰਦਾਤ ਨੂੰ ਅੰਜਾਮ ਦਿੰਦੇ ਲੁਟੇਰੇ ਸੀਸੀਟੀਵੀ 'ਚ ਕੈਦ ਹੋ ਗਏ।
ਜਾਣਕਾਰੀ ਮੁਤਾਬਕ ਵੀਰਵਾਰ ਰਾਤ 9 ਵਜੇ ਕੋਟਕਪੂਰਾ ਰੋਡ ਬਾਈਪਾਸ ’ਤੇ ਸਥਿਤ ਸੈਲੂਨ ’ਤੇ ਮੋਟਰਸਾਈਕਲ ਸਵਾਰ ਲੁਟੇਰੇ ਪਹੁੰਚੇ। ਆਉਂਦਿਆਂ ਹੀ ਉਨ੍ਹਾਂ ਨੇ ਸੈਲੂਨ ਵਿੱਚ ਬੈਠੇ 3-4 ਵਿਅਕਤੀਆਂ ’ਤੇ ਪਿਸਤੌਲ ਤਾਣ ਲਈ ਅਤੇ ਗੱਲੇ 'ਚ ਹੱਥ ਪਾ ਕੇ ਪੈਸੇ ਕੱਢ ਲਏ ਤੇ ਬਾਈਪਾਸ ਵੱਲ ਫਰਾਰ ਹੋ ਗਏ। ਕਰੀਬ ਡੇਢ ਕਿਲੋਮੀਟਰ ਦੀ ਦੂਰੀ ’ਤੇ ਬਠਿੰਡਾ ਰੋਡ ’ਤੇ ਇਕ ਘੰਟੇ ਬਾਅਦ ਕਰੀਬ ਰਾਤ 10 ਵਜੇ ਇਕ ਪਿੱਜ਼ਾ ਦੀ ਦੁਕਾਨ ’ਤੇ ਲੁਟੇਰੇ ਪਿਸਤੌਲ ਲੈ ਕੇ ਦਾਖਲ ਹੋ ਗਏ। ਇੱਥੇ ਇਕ ਮੁਲਾਜ਼ਮ ਦੇ ਸਿਰ 'ਚ ਪਿਸਤੌਲ ਦਾ ਬੱਟ ਮਾਰ ਕੇ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ : BSF ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿਸਤਾਨੀ ਘੁਸਪੈਠੀਏ ਨੂੰ ਫੜਿਆ, ਪੁੱਛਗਿੱਛ ਜਾਰੀ
ਪਿੱਜ਼ਾ ਦੀ ਦੁਕਾਨ ’ਤੇ ਕੰਮ ਕਰਦੇ ਕਰਮਚਾਰੀ ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਰਾਤ 10 ਵਜੇ ਦੇ ਕਰੀਬ 2 ਨਕਾਬਪੋਸ਼ ਮੋਟਰਸਾਈਕਲ ’ਤੇ ਆਏ ਅਤੇ ਉਨ੍ਹਾਂ ’ਤੇ ਪਿਸਤੌਲ ਤਾਣ ਲਈ ਤੇ ਗੱਲੇ ਵਿੱਚ ਰੱਖੇ 8-10 ਹਜ਼ਾਰ ਰੁਪਏ ਲੈ ਗਏ।
ਸੈਲੂਨ ਸੰਚਾਲਕ ਮੁਹੰਮਦ ਬਿਲਾਲ ਨੇ ਦੱਸਿਆ ਕਿ ਕੋਟਕਪੂਰਾ ਰੋਡ ਬਾਈਪਾਸ ’ਤੇ ਉਸ ਦਾ ਸੈਲੂਨ ਹੈ। ਵੀਰਵਾਰ ਰਾਤ 9 ਵਜੇ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਸੈਲੂਨ ਬੰਦ ਕਰਨ ਦੀ ਤਿਆਰੀ ਕਰ ਰਹੇ ਸਨ ਤਾਂ 2 ਨਕਾਬਪੋਸ਼ ਲੁਟੇਰੇ ਮੋਟਰਸਾਈਕਲ ’ਤੇ ਆਏ ਅਤੇ ਉਨ੍ਹਾਂ 'ਤੇ ਪਿਸਤੌਲ ਤਾਣ ਲਈ। ਇਕ ਨੇ ਗੱਲੇ 'ਚ ਹੱਥ ਪਾ ਕੇ ਕਰੀਬ 25 ਹਜ਼ਾਰ ਰੁਪਏ ਦੀ ਨਕਦੀ ਕੱਢ ਲਈ। ਲੁੱਟ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8