ਮੁਕਤਸਰ : ਔਰਤ ਨਾਲ ਕੁੱਟਮਾਰ ਦੇ ਮਾਮਲੇ 'ਚ ਕਾਂਗਰਸੀ ਕੌਂਸਲਰ ਗ੍ਰਿਫਤਾਰ

Saturday, Jun 15, 2019 - 09:06 PM (IST)

ਮੁਕਤਸਰ : ਔਰਤ ਨਾਲ ਕੁੱਟਮਾਰ ਦੇ ਮਾਮਲੇ 'ਚ ਕਾਂਗਰਸੀ ਕੌਂਸਲਰ ਗ੍ਰਿਫਤਾਰ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)-ਬੀਤੇ ਦਿਨੀਂ ਸਥਾਨਕ ਬੂੜਾ ਗੁੱਜਰ ਰੋਡ ਸਥਿਤ ਇਕ ਮਹਿਲਾ ਨੂੰ ਘਰ ਵਿਚੋਂ ਘਸੀਟ ਕੇ ਸੜਕ ਤੇ ਲਿਜਾ ਕੇ ਸ਼ਰੇਆਮ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਸ ਨੇ ਵਾਰਡ ਨੰਬਰ 29 ਦੇ ਕਾਂਗਰਸੀ ਕੌਂਸ਼ਲਰ ਰਾਕੇਸ਼ ਚੌਧਰੀ ਨੂੰ ਵੀ ਕਾਬੂ ਕਰ ਲਿਆ ਹੈ। ਇਸ ਸਬੰਧੀ ਆਪਣੀ ਰਿਹਾਇਸ਼ ਤੇ ਬਲਾਈ ਗਈ ਪ੍ਰੈੱਸ ਕਾਨਫਰੰਸ 'ਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਇਸ ਮਾਮਲੇ ਦੇ ਮੁਲਜ਼ਮ ਰਾਕੇਸ਼ ਚੌਧਰੀ ਨੂੰ ਪੁਲਸ ਪਾਰਟੀ ਨੇ ਨੇੜਲੇ ਪਿੰਡ ਰੁਪਾਣਾ ਤੋਂ ਗ੍ਰਿਫ਼ਤਾਰ ਕੀਤਾ ਹੈ।

PunjabKesari

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਹੁਣ 7 ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਜਦਕਿ ਬਾਕੀ ਰਹਿੰਦੇ ਤਿੰਨ ਮੁਲਜ਼ਮ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਹਦਾਇਤਾ ਦਿੱਤੀ ਗਈ ਹਨ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਤੇ ਡੀ.ਐਸ. ਪੀ. ਤਲਵਿੰਦਰਜੀਤ ਸਿੰਘ ਅਤੇ ਐੱਸ.ਐੱਚ. ਓ. ਸਿਟੀ ਅਸ਼ੋਕ ਕੁਮਾਰ ਵੀ ਹਾਜ਼ਰ ਸਨ।


author

satpal klair

Content Editor

Related News