ਮੁਕਤਸਰ ਪੁਲਸ ਨੇ ਪਬਲਿਕ ਦੇ ਗੁੰਮ ਹੋਏ 114 ਮੋਬਾਇਲ ਫੋਨ ਕੀਤੇ ਟਰੇਸ

Friday, Oct 31, 2025 - 06:20 PM (IST)

ਮੁਕਤਸਰ ਪੁਲਸ ਨੇ ਪਬਲਿਕ ਦੇ ਗੁੰਮ ਹੋਏ 114 ਮੋਬਾਇਲ ਫੋਨ ਕੀਤੇ ਟਰੇਸ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸੀ. ਈ. ਆਈ. ਆਰ. ਪੋਰਟਲ ਦੀ ਮਦਦ ਨਾਲ ਪਬਲਿਕ ਦੇ ਗੁੰਮ ਹੋਏ 114 ਮੋਬਾਇਲ ਫੋਨ ਟਰੇਸ ਕਰ ਕੇ ਜ਼ਿਲ੍ਹਾ ਪੁਲਸ ਮੁਖੀ ਵੱਲੋਂ ਫੋਨ ਮਾਲਕਾਂ ਨੂੰ ਸੌਂਪੇ ਗਏ। ਇਸ ਮੌਕੇ ਪ੍ਰਦੀਪ ਸਿੰਘ ਡੀ. ਐੱਸ. ਪੀ.( ਐੱਨ. ਡੀ. ਪੀ. ਐੱਸ.), ਐੱਸ. ਆਈ. ਇੰਦਰਜੀਤ ਕੌਰ ਇੰਚਾਰਜ ਟੈਕਨੀਕਲ ਸੈੱਲ ਹਾਜ਼ਰ ਸਨ। ਇਸ ਮੌਕੇ ਡਾ. ਅਖਿਲ ਚੌਧਰੀ ਆਈ. ਪੀ. ਐੱਸ. ਸੀਨੀਅਰ ਕਪਤਾਨ ਪੁਲਸ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਤੇ ਪਿਛਲੇ ਸਮੇਂ ਦੌਰਾਨ ਮੋਬਾਇਲ ਗੁੰਮ ਹੋਣ ਬਾਰੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਪੁਲਸ ਨੂੰ ਸ਼ਿਕਾਇਤਾਂ ਮੌਸੂਲ ਹੋਈਆਂ ਸਨ। 

ਇਨ੍ਹਾਂ ਸ਼ਿਕਾਇਤਾਂ ’ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵੱਲੋਂ ਇਨ੍ਹਾਂ ਗੁੰਮ ਹੋਏ ਮੋਬਾਇਲਾਂ ਨੂੰ ਸੀ. ਈ. ਆਈ.ਆਰ. ਪੋਰਟਲ ’ਤੇ ਟਰੇਸਿੰਗ ’ਤੇ ਲਗਾਇਆ ਗਿਆ ਸੀ, ਜਿਸ ’ਤੇ 114 ਮੋਬਾਇਲ ਫੋਨ ਚੱਲਦੇ ਪਾਏ ਗਏ। ਇਹ ਮੋਬਾਇਲ ਫੋਨ ਟੈਕਨੀਕਲ ਟੀਮ ਵੱਲੋਂ ਟਰੇਸ ਕਰ ਕੇ ਅੱਜ ਮੋਬਾਈਲ ਮਾਲਕਾਂ ਨੂੰ ਦਫ਼ਤਰ ਬੁਲਾ ਕੇ ਸੌਂਪੇ ਗਏ।

ਉਨ੍ਹਾਂ ਦੱਸਿਆ ਕਿ 01/01/2023 ਤੋਂ ਹੁਣ ਤੱਕ ਤਕਰੀਬਨ 1278 ਦੇ ਕਰੀਬ ਮੋਬਾਇਲਾਂ ਨੂੰ ਟਰੇਸ ਕਰ ਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪਿਆ ਜਾ ਚੁੱਕਿਆ ਹੈ, ਜਿਨ੍ਹਾਂ ਦੀ ਕੀਮਤ ਲਗਭਗ 2 ਕਰੋੜ 40 ਲੱਖ 50 ਹਜ਼ਾਰ ਰੁਪਏ ਬਣਦੀ ਹੈ। ਜ਼ਿਲ੍ਹਾ ਪੁਲਸ ਮੁਖੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਹ ਮੋਬਾਇਲ ਦਾ ਮਾਰਕਾ, ਆਈ. ਐੱਮ. ਈ. ਆਈ. ਨੰਬਰ, ਕੰਪਨੀ ਅਤੇ ਮੋਬਾਇਲ ’ਚ ਪਹਿਲਾਂ ਚੱਲਦੇ ਫੋਨ ਨੰਬਰ ਵਗੈਰਾ ਦਾ ਵੇਰਵਾ ਦਿੰਦੇ ਹੋਏ ਸ਼ਿਕਾਇਤ ਨੇੜੇ ਪੁਲਸ ਸਾਂਝ ਕੇਂਦਰ ਵਿਚ ਦਰਜ ਕਰਵਾਉਣ ਤਾਂ ਜੋ ਉਨ੍ਹਾਂ ਦਾ ਮੋਬਾਇਲ ਫੋਨ ਟਰੇਸਿੰਗ ਤੇ ਲਾਉਣ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਸਕੇ।


author

Gurminder Singh

Content Editor

Related News