ਵਿਦੇਸ਼ ਭੇਜਣ ਦੇ ਨਾਮ ’ਤੇ 10 ਲੱਖ 10 ਹਜ਼ਾਰ ਦੀ ਠੱਗੀ ਮਾਰਨ ਵਾਲਾ ਗ੍ਰਿਫ਼ਤਾਰ

04/02/2022 6:56:10 PM

ਮੁੱਲਾਂਪੁਰ ਦਾਖਾ (ਕਾਲੀਆ) - ਥਾਣਾ ਦਾਖਾ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ 10 ਲੱਖ 10 ਹਜ਼ਾਰ ਦੀ ਠੱਗੀ ਮਾਰਨ ਵਾਲੇ ਗੁਰਤੇਜ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਰਾਏਕੋਟ ਰੋਡ ਮੰਡੀ ਮੁੱਲਾਂਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਦਾਖਾ ਦੇ ਮੁੱਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਨਿਰਮਲ ਸਿੰਘ ਪੁੱਤਰ ਕਪੂਰ ਸਿੰਘ ਨੇ ਇੱਕ ਦਰਖ਼ਾਸਤ ਦਿੱਤੀ ਸੀ ਕਿ ਮੈਂ ਆਪਣੇ ਮੁੰਡੇ ਸਮੇਤ ਦੋ ਹੋਰ ਮੁੰਡੇ ਰਿਸ਼ਤੇਦਾਰਾਂ ਦੇ ਬੱਚੇ ਵਿਦੇਸ਼ ਭੇਜਣ ਲਈ ਗੁਰਤੇਜ ਸਿੰਘ ਪੁੱਤਰ ਦਵਿੰਦਰ ਸਿੰਘ ਨੂੰ ਮਿਲੇ। ਉਕਤ ਵਿਅਕਤੀ ਏਜੰਟ ਦਾ ਕੰਮ ਕਰਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਨ੍ਹਾਂ ਕਿਹਾ ਕਿ ਸਾਡੇ ਤਿੰਨ ਮੁੰਡਿਆਂ ਨੂੰ ਕੈਨੇਡਾ ਭੇਜਣ ਲਈ 10,10,000 ਰੁਪਏ ਸਤੰਬਰ 2019 ਨੂੰ ਬੈਂਕ ਰਾਹੀਂ ਲਏ ਸਨ। ਇਸ ਤੋਂ ਬਾਅਦ ਇਸ ਨੇ ਸਾਡੇ ਲੜਕੇ ਬਾਹਰ ਨਹੀ ਭੇਜੇ। ਜਦੋਂ ਇਸ ਨਾਲ ਗੱਲਬਾਤ ਕਰਦੇ ਹਾਂ ਤਾਂ ਇਹ ਟਾਲ ਮਟੋਲ ਕਰਦਾ ਰਿਹਾ ਅਤੇ ਹਰ ਵਾਰ ਕਹਿੰਦਾ ਸੀ ਕਿ ਅਗਲੇ ਮਹੀਨੇ, ਅਗਲੇ ਮਹੀਨੇ ਬੱਚੇ ਬਾਹਰ ਭੇਜ ਦਿਆਂਗਾ ਪਰ ਇਸ ਨੇ ਨਾ ਤਾਂ ਬੱਚੇ ਬਾਹਰ ਭੇਜੇ ਅਤੇ ਨਾ ਹੀ ਸਾਡੀ ਰਕਮ ਵਾਪਸ ਕੀਤੀ। ਜਦੋਂ ਅਸੀ ਪੈਸੇ ਵਾਪਸ ਲੈਣ ਦੀ ਗੱਲ ਕਰਦੇ ਹਾਂ ਤਾਂ ਸਾਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਨੇ ਕੀਤੀ ਸੀ ਅਤੇ ਐੱਸ.ਐੱਸ.ਪੀ. ਦੇ ਨਿਰਦੇਸ਼ਾਂ ’ਤੇ ਇਸ ਵਿਰੁੱਧ ਧੋਖਾਧੜੀ ਦਾ ਪਰਚਾ ਦਰਜ ਕਰਕੇ ਸਬ-ਇੰਸਪੈਕਟਰ ਦਵਿੰਦਰ ਸਿੰਘ ਨੇ ਇਸ ਨੂੰ ਗ੍ਰਿਫ਼ਤਾਰ ਕਰ ਲਿਆ। ਹੋਰ ਪੁੱਛ-ਗਿੱਛ ਜਾਰੀ ਹੈ।

ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ


rajwinder kaur

Content Editor

Related News