ਗੁਰੂਹਰਸਹਾਏ ''ਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ SSP ਨੇ ਸੈਂਟਰ ਦਾ ਕੀਤਾ ਦੌਰਾ
Saturday, Jul 04, 2026 - 04:49 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਅੱਜ 5 ਜੁਲਾਈ ਨੂੰ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਫਿਰੋਜ਼ਪੁਰ ਦੇ ਐੱਸਐੱਸਪੀ ਭੁਪਿੰਦਰ ਸਿੰਘ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਬਣਾਏ ਗਏ ਸਟਰਾਂਗ ਰੂਮ ਤੇ ਚੋਣਾਂ ਲਈ ਬਣਾਏ ਗਏ ਵੱਖ-ਵੱਖ ਬੂਥਾਂ ਦਾ ਦੌਰਾ ਕੀਤਾ ਗਿਆ ਤੇ ਪੁਲਸ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜਨ ਲਈ ਉਹ ਤਿਆਰ ਰਹਿਣ।
ਉਨ੍ਹਾਂ ਕਿਹਾ ਕਿ ਚੋਣਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਿਸੇ ਵੀ ਪਾਰਟੀ ਦੇ ਵਰਕਰ ਜਾਂ ਸ਼ਰਾਰਤੀ ਅਨਸਰਾਂ ਨੂੰ ਹੁੱਲੜਬਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ। ਇਹ ਚੋਣਾਂ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ। ਇਸ ਮੌਕੇ ਡੀਐੱਸਪੀ ਤਜਿੰਦਰ ਪਾਲ ਸਿੰਘ, ਐਸਐਚਓ ਜਗਦੀਪ ਸਿੰਘ ਪੁਲਸ ਪਾਰਟੀ ਸਮੇਤ ਹਾਜ਼ਰ ਸਨ।
