ਭਾਰਤ ਭੂਸ਼ਣ ਆਸ਼ੂ ਨੇ ਨਗਰ ਨਿਗਮ ਦੀਆਂ 50 ਦੀਆਂ 50 ਸੀਟਾਂ ਜਿੱਤਣ ਦਾ ਕੀਤਾ ਦਾਅਵਾ

01/06/2021 5:54:29 PM

ਮੋਗਾ (ਵਿਪਨ ਓਂਕਾਰਾ): ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ ਤੇ ਉੱਥੇ ਅੱਜ ਕਾਂਗਰਸ ਪਾਰਟੀ ਵਲੋਂ ਮੋਗਾ ਦੇ ਲਈ ਅਬਜ਼ਵਰ ਨਿਯੁਕਤ ਕੀਤੇ ਗਏ। ਅੱਜ ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਮੋਗਾ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਵਿਧਾਇਕਾਂ ਦੇ ਨਾਲ-ਨਾਲ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਦਲਜੀਤ ਚੀਮਾ ਦੇ ਬਿਆਨ ’ਤੇ ਕੈਬਨਿਟ ਮੰਤਰੀ ਬੋਲੇ ਕਿ ਕੌਣ ਸੱਚਾ ਹੈ ਅਤੇ ਕੌਣ ਝੂਠਾ ਹੈ। ਇਹ ਲੋਕਾਂ ਨੂੰ ਚੰਗੀ ਤਰ੍ਹਾਂ ਪਤਾ ਹੈ।

ਇਹ ਵੀ ਪੜ੍ਹੋ: ਚਾਈਨਾ ਡੋਰ ਨੇ ਤੋੜੀ 8 ਸਾਲਾ ਬੱਚੇ ਦੀ ਜ਼ਿੰਦਗੀ ਦੀ ਡੋਰ, ਹੋਈ ਦਰਦਨਾਕ ਮੌਤ

ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਆਪਣੀ ਰਾਜਨੀਤੀ ਜ਼ਮੀਨ ਪੂਰੀ ਤਰ੍ਹਾਂ ਨਾਲ ਖੋਹ ਚੁੱਕਾ ਹੈ। ਇਸ ਲਈ ਅਜਿਹੀ ਬਿਆਨਬਾਜ਼ੀ ਕਰ ਰਿਹਾ ਹੈ। ਕਿਸਾਨਾਂ ਦੇ ਮੁੱਦੇ ’ਤੇ ਆਸ਼ੂ ਬੋਲੇ ਕਿ ਕਿਸਾਨਾਂ ਦੇ ਨਾਲ ਹੋਣ ਵਾਲੀ 8 ਤਾਰੀਖ ਦੀ ਮੀਟਿੰਗ ਨੂੰ ਲੈ ਕੇ ਸਾਨੂੰ ਆਸ਼ਾ ਹੈ ਕਿ ਕੋਈ ਹੱਲ ਜ਼ਰੂਰ ਨਿਕਲੇਗਾ ਪਰ ਕੇਂਦਰ ਸਰਕਾਰ ਆਪਣਾ ਦਿਲ ਵੱਡਾ ਕਰੇ। 

Shyna

This news is Content Editor Shyna