ਜ਼ਿਲ੍ਹੇ ''ਚ 244 ਉਮੀਦਵਾਰਾਂ ਨੇ ਭਰੀ ਨਾਮਜ਼ਦਗੀ, 39 ਦੇ ਕਾਗਜ਼ ਹੋਏ ਰੱਦ
Saturday, Dec 14, 2024 - 05:29 AM (IST)
ਬਠਿੰਡਾ (ਵਰਮਾ)- ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਜਨਰਲ ਤੇ ਉਪ ਚੋਣਾਂ ਦੇ ਮੱਦੇਨਜ਼ਰ ਕੁੱਲ 244 ਨਾਮਜ਼ਦਗੀ ਪੱਤਰ ਭਰੇ ਗਏ ਸਨ, ਜਿਨ੍ਹਾਂ ’ਚੋਂ ਪੜਤਾਲ ਉਪਰੰਤ 39 ਨਾਮਜ਼ਦਗੀ ਪੱਤਰ ਰੱਦ ਅਤੇ 205 ਨਾਮਜ਼ਦਗੀ ਪੱਤਰ ਯੋਗ ਪਾਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਨੇ ਸਾਂਝੀ ਕੀਤੀ।
ਰੱਦ ਕੀਤੇ ਨਾਮਜ਼ਦਗੀ ਪੱਤਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਲਹਿਰਾ ਮੁਹੱਬਤ, ਮਹਿਰਾਜ, ਕੋਠਾ ਗੁਰੂ ਅਤੇ ਮੌੜ ਤੋਂ 1-1 ਨਾਮਜ਼ਦਗੀ ਰੱਦ ਕੀਤੀ ਗਈ। ਇਸ ਤੋਂ ਇਲਾਵਾ ਰਾਮਪੁਰਾ ਫੂਲ ਤੋਂ 4 ਅਤੇ ਤਲਵੰਡੀ ਸਾਬੋ ਤੋਂ 31 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ।
ਇਹ ਵੀ ਪੜ੍ਹੋ- ਬਿਕਰਮ ਮਜੀਠੀਆ ਦਾ PM ਮੋਦੀ ਦੇ ਨਾਂ ਸੰਦੇਸ਼ ; ''ਅੰਨਦਾਤਾ ਨੂੰ ਮਰਨ ਵਰਤ 'ਤੇ ਬੈਠਣ ਲਈ ਹੋਣਾ ਪਿਆ ਮਜਬੂਰ...''
ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਬਠਿੰਡਾ ਤੋਂ 8, ਗੋਨੇਆਣਾ 5, ਲਹਿਰਾ ਮੁਹੱਬਤ 16, ਨਥਾਣਾ 4, ਰਾਮਪੁਰਾ ਫੂਲ 105, ਮਹਿਰਾਜ ਅਤੇ ਕੋਠਾ ਗੁਰੂ ਤੋਂ 3-3, ਭਾਈ ਰੂਪਾ 8 ਮੌੜ 4 ਅਤੇ ਤਲਵੰਡੀ ਸਾਬੋ ਤੋਂ 49 ਨਾਮਜ਼ਦਗੀਆਂ ਪੜਤਾਲ ਉਪਰੰਤ ਦਰੁਸਤ ਪਾਈਆਂ ਗਈਆਂ।
ਉਨ੍ਹਾਂ ਅੱਗੇ ਦੱਸਿਆ ਕਿ 14 ਦਸੰਬਰ 2024 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ 47 ਵਾਰਡਾਂ ਦੇ 74 ਬੂਥਾਂ ’ਤੇ ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਪੈਣਗੀਆਂ।
ਇਹ ਵੀ ਪੜ੍ਹੋ- ''ਲਾਲ ਕਿਲਾ ਸਾਡਾ ਐ, ਸਾਨੂੰ ਕਬਜ਼ਾ ਦਿਵਾਓ ਜਾਂ ਮੁਆਵਜ਼ਾ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e