ਭਰਾ ਨੇ ਪੁੱਤਰਾਂ ਨਾਲ ਮਿਲ ਕੇ ਕੀਤੀ ਭਰਾ ਦੀ ਮਾਰਕੁੱਟ ਕਰਕੇ ਕੀਤੀ ਹੱਤਿਆ

05/30/2020 5:42:25 PM

ਮੋਗਾ (ਅਜ਼ਾਦ): ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਪੁਰਾਣੇ ਵਾਲਾ ਵਿਖੇ ਮਾਮੂਲੀ ਵਿਵਾਦ ਨੂੰ ਲੈ ਕੇ ਹੋਏ ਲੜਾਈ ਝਗੜੇ 'ਚ ਸਕੇ ਭਰਾ ਨੇ ਆਪਣੇ ਪੁੱਤਰਾਂ ਅਤੇ ਦੂਸਰੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਆਪਣੇ ਵੱਡੇ ਭਰਾ ਭੁਪਿੰਦਰ ਸਿੰਘ (50) ਦੀ ਮਾਰਕੁੱਟ ਕਰਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੇ ਥਾਣਾ ਮਹਿਣਾ ਦੇ ਇੰਸਪੈਕਟਰ ਕਸ਼ਮੀਰ ਸਿੰਘ, ਸਹਾਇਕ ਥਾਣੇਦਾਰ ਜਗਜੀਤ ਸਿੰਘ ਹੋਰਨਾਂ ਪੁਲਸ ਮੁਲਾਜ਼ਮਾਂ ਸਮੇਤ ਮੌਕੇ ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਹੋਰਨਾਂ ਤੋਂ ਪੁੱਛਗਿੱਛ ਕੀਤੀ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਭੁਪਿੰਦਰ ਸਿੰਘ ਪੁੱਤਰ ਗੁਲਜਾਰ ਸਿੰਘ ਜੋ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਆਪਣੇ ਦੂਸਰੇ ਭਰਾ ਨਾਲ ਪਰਿਵਾਰ ਸਮੇਤ ਰਹਿੰਦਾ ਸੀ।

ਬੀਤੇ ਦਿਨ ਜਦੋਂ ਉਸਦੀ ਭਰਜਾਈ ਘਰ ਅੱਗੇ ਪਾਣੀ ਦਾ ਛਿੜਕਾਅ ਕਰਨ ਲੱਗੀ ਤਾਂ ਉਸਨੇ ਨੂੰ ਉਸ ਨੂੰ ਰੋਕਿਆ ਜਿਸ ਕਾਰਨ ਉਨ੍ਹਾਂ ਦਾ ਵਿਵਾਦ ਵੱਧ ਗਿਆ। ਬੀਤੀ ਰਾਤ ਇਸ ਗੱਲ ਨੂੰ ਲੈ ਕੇ ਭੁਪਿੰਦਰ ਸਿੰਘ ਦੇ ਛੋਟੇ ਭਰਾ ਛਿੰਦਰਪਾਲ ਸਿੰਘ ਅਤੇ ਉਸ ਦੇ ਬੇਟਿਆਂ ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਨੇ ਭੁਪਿੰਦਰ ਸਿੰਘ ਤੇ ਹਮਲਾ ਕਰਕੇ ਉਸ ਨੂੰ ਬੂਰੀ ਤਰ੍ਹਾਂ ਨਾਲ ਮਾਰਕੁੱਟ ਕਰਕੇ ਜ਼ਖਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ। ਭੁਪਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਥਾਣਾ ਮੁਖੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਗੁਰਪ੍ਰੀਤ ਕੌਰ ਪਤਨੀ ਭੁਪਿੰਦਰ ਸਿੰਘ ਦੇ ਬਿਆਨਾਂ ਤੇ ਉਸਦੇ ਦਿਓਰ ਛਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਨਿਵਾਸੀ ਪੁਰਾਣੇਵਾਲਾ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰਨ ਦੇ ਬਾਅਦ ਛਿੰਦਰਪਾਲ ਸਿੰਘ ਨੂੰ ਕਾਬੂ ਕਰ ਲਿਆ ਗਿਆ, ਜਦਕਿ ਦੂਸਰਿਆਂ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਕਿਹਾ ਕਿ ਭੁਪਿੰਦਰ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਸਾਂ ਨੂੰ ਸੌਂਪ ਦਿੱਤਾ।


Shyna

Content Editor

Related News