ਬਠਿੰਡਾ ’ਚ ਪੁੱਤ ਬਣਿਆ ਕਪੁੱਤ, ਜ਼ਮੀਨ ਦੇ ਲਾਲਚ 'ਚ ਮਾਂ ਨੂੰ ਦਿੱਤੀ ਦਰਦਨਾਕ ਮੌਤ

Friday, Mar 12, 2021 - 03:26 PM (IST)

ਬਠਿੰਡਾ ’ਚ ਪੁੱਤ ਬਣਿਆ ਕਪੁੱਤ, ਜ਼ਮੀਨ ਦੇ ਲਾਲਚ 'ਚ ਮਾਂ ਨੂੰ ਦਿੱਤੀ ਦਰਦਨਾਕ ਮੌਤ

ਬਠਿੰਡਾ (ਕੁਨਾਲ ਬਾਂਸਲ): ਬਠਿੰਡਾ ’ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਪੁੱਤਰ ਨੇ ਜ਼ਮੀਨ ਦੇ ਲਾਲਚ ’ਚ ਆ ਕੇ ਆਪਣੀ ਹੀ ਮਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਰਤਕ ਬਜ਼ੁਰਗ ਦੇ ਭਰਾ ਪਿਆਰਾ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਕਰੀਬ 3.30 ਵਜੇ ਮੇਰੇ ਰਿਸ਼ਤੇਦਾਰ ਨੇ ਮੈਨੂੰ ਫੋਨ ਕੀਤਾ ਸੀ ਕਿ ਉਨ੍ਹਾਂ ਦੇ ਘਰ ’ਚ ਕਲੇਸ਼ ਹੋ ਰਿਹਾ ਹੈ ਜਦੋਂ ਮੈਂ ਉੱਥੇ ਜਾ ਕੇ ਦੇਖਿਆ ਤਾਂ ਘਰ ’ਚ ਚਾਰਪਾਈ ਦੇ ਉੱਤਰ ਇਕ ਸ਼ਖ਼ਸ ਲੰਮੇ ਪਇਆ ਹੋਇਆ ਸੀ, ਜਿਸ ’ਤੇ ਚਾਦਰ ਪਈ ਹੋਈ ਸੀ, ਜਦੋਂ ਚਾਦਰ ਹਟਾ ਕੇ ਦੇਖਿਆ ਤਾਂ ਮੇਰੀ ਭੈਣ ਖੂਨ ਨਾਲ ਲਥਪਥ ਪਈ ਸੀ, ਜਿਸ ਨੂੰ ਚੁੱਕ ਕੇ ਅਸੀਂ ਇਲਾਜ ਲਈ ਹਸਪਤਾਲ ’ਚ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਵਿਆਹੁਤਾ ਧੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ, ਅੱਗ ਲਾ ਕੇ ਕੀਤੀ ਖ਼ੁਦਕੁਸ਼ੀ

ਕਤਲ ਦਾ ਕਾਰਨ ਦੱਸਦੇ ਹੋਏ ਪਿਆਰਾ ਸਿੰਘ ਨੇ ਕਿਹਾ ਕਿ ਉਸ ਦੀ ਭੈਣ ਨੂੰ ਕਰੀਬ 2 ਏਕੜ ਜ਼ਮੀਨ ਆਉਂਦੀ ਸੀ ਅਤੇ ਉਸ ਦਾ ਪੁੱਤਰ ਉਸ ਨੂੰ ਹੜਪਣਾ ਚਾਹੁੰਦਾ ਸੀ, ਜਿਸ ਦੇ ਚੱਲਦੇ ਉਸ ਨੇ ਇਹ ਕਦਮ ਚੁੱਕਿਆ ਹੈ। ਹੁਣ ਸਾਡੇ ਵਲੋਂ ਪੁਲਸ ਕਾਰਵਾਈ ਕੀਤੀ ਜਾ ਰਹੀ ਹੈ। ਸਾਡੀ ਇਹ ਮੰਗ ਹੈ ਕਿ ਉਸ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉੱਥੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਰਿਸ਼ਤੇਦਾਰਾਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਬਿਜਲੀ ਬੋਰਡ ਦੇ ਕਰਮਚਾਰੀਆਂ ਨੂੰ ਮਿਲਣਗੇ ਜੀਓ ਦੇ ਸਿਮ, ਸੂਬਾ ਸਰਕਾਰ 'ਤੇ ਉੱਠਣ ਲੱਗੇ ਸਵਾਲ


author

Shyna

Content Editor

Related News