ਚਾਕੂ ਮਾਰ ਕੇ ਨੌਜਵਾਨ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਅਦਾਲਤ ਟਚ ਕੀਤਾ ਪੇਸ਼

Tuesday, Jun 16, 2026 - 05:35 PM (IST)

ਚਾਕੂ ਮਾਰ ਕੇ ਨੌਜਵਾਨ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਅਦਾਲਤ ਟਚ ਕੀਤਾ ਪੇਸ਼

ਲੁਧਿਆਣਾ (ਪੰਕਜ) : ਥਾਣਾ ਡਾਬਾ ਦੇ ਅਧੀਨ ਪੈਂਦੇ ਢਿੱਲੋਂ ਨਗਰ ਵਿਚ ਮਾਮੂਲੀ ਤਕਰਾਰ ਕਾਰਨ ਚਾਕੂ ਮਾਰ ਕੇ ਨੌਜਵਾਨ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮ੍ਰਿਤਕ ਦੇ ਚਚੇਰੇ ਭਰਾ ਗੁਰਦੀਪ ਸਿੰਘ ਪੁੱਤਰ ਰਾਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਸ ਦਾ ਚਚੇਰਾ ਭਰਾ ਕਰਨਜੀਤ ਬੌਬੀ ਜਦੋਂ ਆਪਣੇ ਤਾਏ ਦੇ ਲੜਕੇ ਗੁਰਵਿੰਦਰ ਸਿੰਘ ਕਾਲਾ ਨਾਲ ਪੈਦਲ ਢਿੱਲੋਂ ਨਗਰ ਵੱਲ ਜਾ ਰਿਹਾ ਸੀ ਤਾਂ ਮੁਲਜ਼ਮ ਅਰਜੁਨ ਸਿੰਘ ਜੋ ਕਿ ਉਸ ਦੇ ਭਰਾ ਕਾਲਾ ਨਾਲ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ, ਦੀ ਉਨ੍ਹਾਂ ਨਾਲ ਬਹਿਸ ਹੋ ਗਈ। 

ਦੇਖਦੇ ਹੀ ਦੇਖਦੇ ਮੁਲਜ਼ਮ ਨੇ ਉਸ ਦੇ ਭਰਾ ਕਰਨਜੀਤ ਬੌਬੀ ਦੀ ਛਾਤੀ ਵਿਚ ਚਾਕੂ ਖੋਪ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਹਮਲੇ ਵਿਚ ਉਸ ਦੇ ਭਰਾ ਦੀ ਮੌਕੇ ''ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਹਰਕਤ ਵਿਚ ਆਈ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੂੰ ਮੰਗਲਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।


author

Gurminder Singh

Content Editor

Related News