ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ

06/14/2019 9:05:26 PM

ਮਾਨਸਾ, (ਸੰਦੀਪ ਮਿੱਤਲ)- ਮਾਨਸਾ ਜ਼ਿਲੇ ਦੇ ਪਿੰਡ ਅਕਲੀਆ ਵਿਖੇ ਵੀਰਵਾਰ ਦੀ ਰਾਤ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਜੋਗਾ ਦੇ ਮੁਖੀ ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਜਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਅਕਲੀਆ ਨੇ ਆਪਣੇ ਬਿਆਨ ਰਾਹੀਂ ਦੱਸਿਆ ਕਿ ਉਸਦੇ ਪੁੱਤਰ ਲਖਵਿੰਦਰ ਸਿੰਘ ਉਰਫ਼ ਭਿੰਦਾ (28) ਦਾ ਪਿੰਡ ਦੇ ਬਾਦਲ ਸਿੰਘ ਪੁੱਤਰ ਦਰਸ਼ਨ ਸਿੰਘ, ਦਰਸ਼ਨ ਸਿੰਘ ਪੁੱਤਰ ਗੁਰਦੇਵ ਸਿੰਘ ਤੇ ਜੱਗਾ ਸਿੰਘ ਪੁੱਤਰ ਜੋਰਾ ਸਿੰਘ ਨਾਲ ਪਿਛਲੇ ਸਮੇਂ 'ਚ ਪੰਚਾਇਤੀ ਜ਼ਮੀਨ ਕਾਰਨ ਝਗੜਾ ਹੋ ਗਿਆ ਸੀ, ਜਿਸਦੀ ਰੰਜਿਸ਼ ਰੱਖਦਿਆਂ ਦੇਰ ਰਾਤ ਤੇਜ਼ ਹਥਿਆਰਾਂ ਨਾਲ ਇਨ੍ਹਾਂ ਵਿਅਕਤੀਆਂ ਨੇ ਉਸ ਦੇ ਪੁੱਤਰ ਦਾ ਕਤਲ ਕਰ ਦਿੱਤਾ ਹੈ, ਜਿਸ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ।
ਥਾਣਾ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਓਧਰ ਲੋਕਾਂ 'ਚ ਇਹ ਗੱਲ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਲਖਵਿੰਦਰ ਸਿੰਘ ਦਾ ਕਤਲ ਪ੍ਰੇਮ ਸਬੰਧਾਂ ਕਾਰਨ ਕੀਤਾ ਗਿਆ ਹੈ। ਦੱਸਿਆ ਕਿ ਜਾ ਰਿਹਾ ਕਿ ਲਖਵਿੰਦਰ ਸਿੰਘ ਵੀਰਵਾਰ ਦੀ ਰਾਤ ਤਕਰੀਬਨ 9 ਵਜੇ ਆਪਣੀ ਪ੍ਰੇਮਿਕਾ ਨੂੰ ਮਿਲਣ ਉਸਦੇ ਘਰ ਗਿਆ ਸੀ, ਜਿਸਦਾ ਪਤਾ ਦੂਜੇ ਪਰਿਵਾਰਕ ਮੈਂਬਰਾਂ ਬਾਦਲ ਸਿੰਘ, ਦਰਸ਼ਨ ਸਿੰਘ ਤੇ ਜੱਗਾ ਸਿੰਘ ਨੂੰ ਲੱਗਾ, ਤਾਂ ਉਨ੍ਹਾਂ ਕਮਰੇ 'ਚ ਦਾਖਲ ਹੋ ਕੇ ਤੇਜ਼ ਹਥਿਆਰਾਂ ਨਾਲ ਲਖਵਿੰਦਰ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ, ਜਿਸ ਨਾਲ ਲਖਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।


KamalJeet Singh

Content Editor

Related News