''ਆਪ'' ਆਗੂ ਚੇਤਨ ਨੂੰ ਗੋਲੀਆਂ ਮਾਰਨ ਵਾਲੇ ਤੁਰੰਤ ਗ੍ਰਿਫਤਾਰ ਕੀਤੇ ਜਾਣ : ਜੱਸੀ ਸੋਹੀਆਂਵਾਲਾ

03/17/2019 5:15:51 PM

ਨਾਭਾ(ਜਗਨਾਰ)— ਪਿਛਲੇ ਦਿਨੀਂ ਤਰਨਤਾਰਨ ਦੇ ਕਸਬਾ ਪੱਟੀ ਵਿਖੇ ਕੁੱਝ ਨੌਜਵਾਨਾਂ ਵੱਲੋਂ ਇਕ ਲੜਕੀ ਨੂੰ ਅਗਵਾਕਾਰਾਂ ਕੋਲੋਂ ਛੁਡਵਾਉਣ ਮੌਕੇ ਆਮ ਆਦਮੀ ਪਾਰਟੀ ਜ਼ਿਲਾ ਪਟਿਆਲਾ ਦੇ ਪ੍ਰਧਾਨ ਚੇਤਨ ਸਿੰਘ ਜੌੜੇਮਾਜਰਾ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਘਟਨਾ ਦੇ ਦੋਸ਼ੀ ਅਜੇ ਵੀ ਪੁਲਸ ਗ੍ਰਿਫਤ 'ਚੋਂ ਬਾਹਰ ਹਨ। ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

'ਆਪ' ਯੂਥ ਵਿੰਗ ਜ਼ਿਲਾ ਪਟਿਆਲਾ ਦੇ ਪ੍ਰਧਾਨ ਜੱਸੀ ਸੋਹੀਆਂ ਵਾਲਾ, ਮੀਤ-ਪ੍ਰਧਾਨ ਹਨੀ ਮਾਹਲਾ, ਗੁਰਦੇਵ ਸਿੰਘ ਟਿਵਾਣਾ, ਖੁਸ਼ਵੰਤ ਸ਼ਰਮਾ ਅਤੇ ਜਨਰਲ ਸੈਕਟਰੀ ਪਾਰਸ ਸ਼ਰਮਾ ਨੇ ਕਿਹਾ ਕਿ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਇਕ ਅਣਜਾਣ ਲੜਕੀ ਨੂੰ ਅਗਵਾਕਾਰਾਂ ਤੋਂ ਛੁਡਵਾਇਆ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਚੇਤਨ ਸਿੰਘ ਨੂੰ ਉਨ੍ਹਾਂ ਦੀ ਬਹਾਦਰੀ ਬਦਲੇ ਵਿਸ਼ੇਸ਼ ਸਨਮਾਨ ਦਿੱਤਾ ਜਾਵੇ। ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰ ਕੇ ਉਨ੍ਹਾਂ ਨੂੰ ਬਣਦੀਆਂ ਸਜ਼ਾਵਾਂ ਦਿੱਤੀਆਂ ਜਾਣ।


cherry

Content Editor

Related News