ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਦਲਿਤ ਭਾਈਚਾਰੇ ਵਲੋਂ ਪ੍ਰਦਰਸ਼ਨ

02/23/2020 5:22:07 PM

ਨਾਭਾ ( ਰਾਹੁਲ ) - ਨਾਗਰਿਕਤਾ ਸੋਧ ਕਾਨੂੰਨ ਦੇ ਸੰਬਧ ’ਚ ਪੂਰੇ ਭਾਰਤ ’ਚ ਮੋਦੀ ਸਰਕਾਰ ਦੇ ਖਿਲਾਫ ਰੋਸ ਮਾਰਚ ਅਤੇ ਪੁੱਤਲੇ ਫੂਕੇ ਜਾ ਰਹੇ ਹਨ ਅਤੇ ਭਾਰਤ ਬੰਦ ਦੀ ਕਾਲ ਦਿੱਤੀ ਗਈ। ਉਸੇ ਤਰ੍ਹਾਂ ਨਾਭਾ ਵਿਖੇ ਵੀ ਅੱਜ ਦਲਿਤ ਤੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਵਲੋਂ ਸਾਂਝੇ ਤੌਰ ’ਤੇ ਬੋੜਾਂ ਗੇਟ ਵਿਖੇ ਚੱਕਾ ਜਾਮ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਵੱਖ-ਵੱਖ ਭਾਈਚਾਰੇ ਦੇ ਲੋਕਾਂ ਨੇ ਇਸ ਦੌਰਾਨ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਚੌਕ ’ਤੇ ਧਰਨਾ ਲੱਗਾ ਟ੍ਰੈਫਿਕ ਜਾਮ ਕਰ ਦਿੱਤਾ।ਕਾਫੀ ਸਮਾਂ ਟ੍ਰੈਫਿਕ ਜਾਮ ਰਹਿਣ ਕਾਰਨ ਮਾਲੇਰਕੋਟਲਾ, ਭਵਾਨੀਗੜ੍ਹ, ਭਾਦਸੋਂ ਅਤੇ ਪਟਿਆਲਾ ਆਉਣ-ਜਾਣ ਵਾਲੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਰਾਹਗੀਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। 

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਆਰ. ਐੱਸ. ਐੱਸ. ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ। ਉਹ ਜਾਤੀ ਅਤੇ ਧਰਮ ਦੇ ਨਾਂ ’ਤੇ ਵੰਡੀਆਂ ਪਾ ਰਹੇ ਹਨ। ਇਸ ਮੌਕੇ ਉਨ੍ਹਾਂ ਰਾਸ਼ਟਰਪਤੀ ਦੇ ਨਾਂ ਇਕ ਮੈਮੋਰੰਡਮ ਨਾਇਬ ਤਹਿਸੀਲਦਾਰ ਕੁਲਭੂਸ਼ਣ ਸ਼ਰਮਾ ਨੂੰ ਵੀ ਦਿੱਤਾ। 

rajwinder kaur

This news is Content Editor rajwinder kaur