ਬੇਮੌਸਮੀ ਹੋਈ ਬਾਰਸ਼ ਅਤੇ ਗੜੇਮਾਰੀ ਨਾਲ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰੇ ਸਰਕਾਰ: ਚੰਦੂਮਾਜਰਾ

03/07/2020 6:01:35 PM

ਨਾਭਾ (ਰਾਹੁਲ ਖੁਰਾਣਾ): ਨਾਭਾ ਵਿਖੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਸਵਰਗੀ ਸਾਬਕਾ ਕੈਬਨਿਟ ਮੰਤਰੀ ਰਾਜਾ ਨਰਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਚੱਲਦਿਆਂ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਹੋਇਆ ਹੈ ਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਕੈਪਟਨ ਅਮਰਿੰਦਰ ਨੂੰ ਅਪੀਲ ਕਰਦੇ ਹਾਂ ਕਿ ਜੋ ਕਿਸਾਨਾਂ ਦਾ ਨੁਕਸਾਨ ਹੋਇਆ ਬਾਰਿਸ਼ ਦੇ ਚੱਲਦਿਆਂ ਉਸ ਦਾ ਮੁਆਵਜ਼ਾ ਦਿੱਤਾ ਜਾਵੇ। ਪੰਜਾਬ ਪੰਜਾਬੀਅਤ ਨੂੰ ਇਕੱਠਾ ਕਰਨ 'ਚ ਸ਼੍ਰੋਮਣੀ ਅਕਾਲੀ ਦਲ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਕਾਂਗਰਸ ਨੇ ਪਾਣੀਆਂ ਦੇ ਮੁੱਦੇ ਅਤੇ ਨਾਲ ਪੰਜਾਬੀ ਭਾਸ਼ਾ ਦੇ ਨਾਲ ਦਗਾ ਕਮਾਇਆ ਹੈ, ਕਾਂਗਰਸ ਪਾਰਟੀ ਨੇ ਟੈਂਕਾਂ ਤੋਪਾਂ ਨਾਲ ਹਮਲੇ ਕਰਵਾਏ ਹਨ ਅਤੇ ਕਿਸਾਨੀ ਨੂੰ ਬਰਬਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਦੇ ਵੀ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੀ ਮਿਲੀਭੁਗਤ ਤੇ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਕਿਸੇ ਵੀ ਹਾਲਤ ਵਿੱਚ ਕਾਂਗਰਸ ਨਾਲ ਕਦੇ ਵੀ ਹੱਥ ਨਹੀਂ ਮਿਲਾ ਸਕਦਾ ਅਤੇ ਅਕਾਲੀ ਦਲ ਕਦੇ ਵੀ ਬੇਅਦਬੀ ਦੇ ਬਾਰੇ 'ਚ ਸੋਚ ਵੀ ਨਹੀਂ ਸਕਦਾ ਤਾਂ ਕਰਨਾ ਤਾਂ ਬਹੁਤ ਦੂਰ ਦੀ ਗੱਲ। ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਵਿੱਚ ਵਿਸ਼ਵਾਸ ਰੱਖਣ ਵਾਲੇ ਹਾਂ।

ਡੀ.ਜੀ.ਪੀ. ਦਿਨਕਰ ਗੁਪਤਾ ਦੇ ਬਿਆਨ ਤੇ ਚੰਦੂਮਾਜਰਾ ਨੇ ਕਿਹਾ ਕਿ ਸਭ ਤੋਂ ਵੱਧ ਰੌਲਾ ਸ਼੍ਰੋਮਣੀ ਅਕਾਲੀ ਦਲ ਨੇ ਪਾਇਆ ਅਤੇ ਸ਼੍ਰੋਮਣੀ ਅਕਾਲੀ ਦਾ ਅੱਜ ਵੀ ਆਪਣੇ ਬਿਆਨ ਤੇ ਸਟੈਂਡ ਸਪੱਸ਼ਟ ਕਰਦਾ ਹੈ ਪਰ ਕੈਪਟਨ ਸਰਕਾਰ ਨੇ ਉਸਦਾ ਪੱਖ ਪੂਰਾ ਕੀਤਾ ਹੈ।ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਮਨਾਏ ਜਾ ਰਹੇ ਹੋਲਾ ਮੁਹੱਲਾ ਤੇ ਜਥੇਦਾਰਾਂ ਵੱਲੋਂ ਬਿਆਨ ਦਿੱਤਾ ਜਾ ਰਿਹਾ ਕਿ ਵੱਧ ਤੋਂ ਵੱਧ ਉੱਥੇ ਇਕੱਠ ਕਰਕੇ ਦਿਹਾੜਾ ਮਨਾਓ ਅਤੇ ਦੂਜੇ ਪਾਸੇ ਡਾਕਟਰ ਕਹੇ ਰਹੇ ਕਿ ਉੱਥੇ ਇਕੱਠ ਘੱਟ ਕਰਨਾ ਕਰੋਨਾ ਵਾਇਰਸ ਦੇ ਫੈਲਣ ਖਦਸ਼ਾ ਜਤਾਇਆ ਜਾ ਰਿਹਾ, ਜਿਸ 'ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਵੱਧ ਤੋਂ ਵੱਧ ਕਰੋਨਾ ਵਾਇਰਸ ਦਾ ਬਚਾਅ ਕੀਤਾ ਜਾਵੇ। ਉੱਥੇ ਉਨ੍ਹਾਂ ਕਿਹਾ ਕਿ ਦੂਰ ਤੋਂ ਹੀ ਹੱਥ ਮਿਲਾਉਣ ਦੀ ਬਜਾਏ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਚੱਲਦਿਆਂ ਸਾਰੀਆਂ ਜਿਵੇਂ ਸ਼੍ਰੋਮਣੀ ਅਕਾਲੀ ਦਲ ਨੇ ਰੈਲੀਆਂ ਕਰਨੀਆਂ ਸੀ ਉਹ ਮੁਲਤਵੀ ਕਰ ਦਿੱਤੀਆਂ।


Shyna

Content Editor

Related News