ਨਾਭਾ ਪਹੁੰਚੇ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਬੀ.ਜੇ.ਪੀ. ਅਕਾਲੀ ਦਲ ''ਤੇ ਕੀਤੇ ਸ਼ਬਦੀ ਹਮਲੇ

05/17/2020 7:03:52 PM

ਨਾਭਾ (ਰਾਹੁਲ ਖੁਰਾਣਾ): ਪੰਜਾਬ ਸਰਕਾਰ ਵਲੋਂ ਲਾਏ ਗਏ ਕਰਫਿਊ ਦੇ ਆਖਰੀ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਦਰਜਨਾਂ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ। ਨਾਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਕਰਫਿਊ ਨੂੰ ਖਤਮ ਕਰਨ ਦੇ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ ਤੇ ਕਿਹਾ ਕਿ ਇਸ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੇਗੀ।

ਅਕਾਲੀ ਲੀਡਰ ਬਿਕਰਮਜੀਤ ਮਜੀਠੀਆ ਵਲੋਂ ਕਾਂਗਰਸ ਪਾਰਟੀ ਤੇ ਸ਼ਰਾਬ ਦੇ ਘਪਲੇ ਦੇ 5600 ਕਰੋੜ ਰੁਪਏ ਦੇ ਮਾਮਲੇ 'ਤੇ ਧਰਮਸੋਤ ਨੇ ਜਵਾਬ ਦਿੰਦਿਆਂ ਕਿਹਾ ਕਿ ਜਿਨ੍ਹਾਂ ਨੇ ਆਪਣੇ ਰਾਜ ਭਾਗ ਦੇ 'ਚ ਸਮੈਕ ਤੇ ਰੇਤੇ ਦੀ ਕਾਲਾਬਾਜ਼ਾਰੀ ਕੀਤੀ ਉਹ ਸਾਡੇ ਤੇ ਆਰੋਪ ਲਗਾ ਰਹੇ ਹਨ। ਜਿਨ੍ਹਾਂ ਨੇ ਪੰਜਾਬ ਨੂੰ ਲੁੱਟਿਆ-ਕੁੱਟਿਆ ਤੇ ਢਾਈ ਲੱਖ ਕਰੋੜ ਰੁਪਏ ਦਾ ਪੰਜਾਬ ਨੂੰ ਕਰਜ਼ਾਈ ਕਰ ਦਿੱਤਾ ਉਹ ਸਾਡੇ ਨਾਲ ਕੀ ਗੱਲ ਕਰਨਗੇ।

ਅੱਗੇ ਬੋਲਦੇ ਹੋਏ ਧਰਮਸੌਤ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਸਾਨੂੰ ਕੋਈ ਵੀ ਉਮੀਦ ਨਹੀਂ ਹੈ ਕੀ ਪੰਜਾਬ ਲਈ ਰਾਹਤ ਦੇਣਗੇ ਹਮੇਸ਼ਾ ਹੀ ਪੰਜਾਬ ਦੇ ਨਾਲ ਬੀ.ਜੇ.ਪੀ. ਸਰਕਾਰ ਵਲੋਂ ਵਿਤਕਰਾ ਕੀਤਾ ਜਾਂਦਾ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਸੀ ਕਿਉਂਕਿ ਕਿਸਾਨਾਂ ਤੇ ਕਰਜ਼ੇ ਦੀ ਪੰਡ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਕੇਂਦਰ ਸਰਕਾਰ ਨੂੰ ਉਨ੍ਹਾਂ ਵਾਸਤੇ ਰਾਹਤ ਦੇਣੀ ਚਾਹੀਦੀ ਸੀ।ਪ੍ਰਵਾਸੀ ਮਜ਼ਦੂਰਾਂ ਤੇ ਬੋਲਦਿਆਂ ਧਰਮਸੋਤ ਨੇ ਕਿਹਾ ਕਿ ਸਰਕਾਰ ਵਲੋਂ ਜੋ ਉਪਰਾਲੇ ਕੀਤੇ ਗਏ ਹਨ ਵਧੀਆ ਉਪਰਾਲੇ ਕੀਤੇ ਗਏ ਹਨ ਜੋ ਲੋਕ ਸਾਈਕਲਾਂ ਤੇ ਜਾਂ ਹੋਰ ਸਾਧਨਾਂ ਤੇ ਜਾ ਰਹੇ ਹਨ। ਉਹ ਆਪਣੀ ਮਰਜ਼ੀ ਦੇ ਨਾਲ ਜਾ ਰਹੇ ਹਨ।


Shyna

Content Editor

Related News