ਨਾਭਾ ’ਚ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੀਤੀ ਖ਼ੁਦਕੁਸ਼ੀ, ਨਵਜੋਤ ਸਿੱਧੂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

04/28/2022 2:17:11 PM

ਪਟਿਆਲਾ (ਕਵਲਜੀਤ) : ਨਾਭਾ ਬਲਾਕ ਦੇ ਪਿੰਡ ਤੁੰਗਾਂ ਵਿਖੇ ਹਰਦੀਪ ਸਿੰਘ ਕਿਸਾਨ ਵੱਲੋਂ ਸਲਫਾਸ ਦੀਆਂ ਗੋਲੀਆਂ ਖਾ ਕੇ ਆਤਮਹੱਤਿਆ ਕਰਨ ਦਾ ਸਮਾਚਾਰ ਮਿਲੀਆ ਹੈ। ਇਸ ਮੌਕੇ ਮ੍ਰਿਤਕ ਕਿਸਾਨ ਦੇ ਸੰਸਕਾਰ ਮੌਕੇ ਪਹੁੰਚੇ ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਗਿਆ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕਰਜ਼ੇ ਹੇਠ ਆ ਕੇ ਲਗਾਤਾਰ ਖ਼ੁਦਕੁਸ਼ੀਆਂ ਕਰ ਰਹੇ ਹਨ ਅਤੇ ਇੱਕ ਮਹੀਨੇ ਵਿੱਚ 20 ਤੋਂ ਜ਼ਿਆਦਾ ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਹਨ, ਜਿਸ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਤੁੰਗਾਂ ਵਿਖੇ ਹਰਦੀਪ ਸਿੰਘ ਕਿਸਾਨ ਵੱਲੋਂ ਸਲਫਾਸ ਦੀਆਂ ਗੋਲੀਆਂ ਖਾ ਕੇ ਆਤਮਹੱਤਿਆ ਕਰ ਲਈ ਹੈ।  ਇਸ ਮੌਕੇ ’ਤੇ ਵੱਡੀ ਗਿਣਤੀ ਵਿਚ ਜਿਥੇ ਪਿੰਡ ਵਾਸੀ ਹਾਜ਼ਰ ਸਨ ਉੱਥੇ ਦੂਰ ਦੁਰਾਡੇ ਤੋਂ ਆਏ ਲੋਕਾਂ ਨੇ ਦੁਖ ਜ਼ਾਹਿਰ ਕੀਤਾ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਮੁੱਖ ਮੰਤਰੀ ’ਤੇ ਤਿੱਖਾ ਹਮਲਾ, ਕਿਹਾ-ਕੇਜਰੀਵਾਲ ਦਾ ਸੰਤਰੀ ਬਣ ਚੁੱਕਾ ਹੈ ਭਗਵੰਤ ਮਾਨ

ਭਗਵੰਤ ਮਾਨ ’ਤੇ ਵਰ੍ਹਦਿਆਂ ਸਿੱਧੂ ਨੇ ਕਿਹਾ ਕਿ ਜੋ ਬਾਬੇ ਨਾਨਕ ਦੇ ਕਿੱਤੇ ਨੂੰ ਨਹੀਂ ਸਵਾਰ ਸਕਦਾ ਉਹ ਕਿਸੇ ਦਾ ਕੀ ਸਵਾਰੇਗਾ।  ਸਿੱਧੂ ਨੇ ਕਿਹਾ ਕਿ ਲਗਾਤਾਰ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ, ਸਰਕਾਰਾਂ ਨੇ ਕਿਸਾਨਾਂ ਲਈ ਕੋਈ ਨੀਤੀ ਨਹੀਂ ਬਣਾਈ।  ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਵਿੱਤੀ ਫੰਡ ਨਾ ਹੋਣ ਕਾਰਨ ਪੰਜਾਬ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ, ਜਿਸ ਕਾਰਨ ਕਿਸਾਨ ਲਗਾਤਾਰ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਹਨ। ਸਿੱਧੂ ਨੇ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਕਿਸੇ ਗਰੀਬ ਦੇ ਦੁਖ ’ਚ ਸ਼ਾਮਲ ਹੋਣਾ ਜਾਂ ਉਸ ਦੀ ਸਹਾਇਤਾ ਕਰਨਾ ਪੰਜਾਬ ਸਰਕਾਰ ਦਾ ਫ਼ਰਜ਼ ਹੈ। ਜੇਕਰ ਪੰਜਾਬ ਸਰਕਾਰ ਮ੍ਰਿਤਕ ਪਰਿਵਾਰ ਨੂੰ 1 ਕਰੋੜ ਰੁਪਏ ਦੇ ਵੀ ਦੇਵੇਗੀ ਤਾਂ ਇਸ ਨਾਲ ਚਾਹੇ ਪਰਿਵਾਰ ਦੇ ਮੈਂਬਰ ਦੀ ਕਮੀ ਪੂਰੀ ਨਹੀਂ ਕੀਤੀ ਜਾ ਸਕਦੀ ਪਰ ਉਸ ਦੇ ਦੁਖ ’ਚ ਸ਼ਾਮਲ ਹੋ ਕੇ ਦੁੱਖ ਵੰਡਿਆ ਤਾਂ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪਾਵਰਕਾਮ ਲਈ ਬਿਜਲੀ ਸੰਕਟ ਬਣਿਆ ਚੁਣੌਤੀ, ਆਉਣ ਵਾਲੇ ਦਿਨਾਂ 'ਚ ਲੰਮੇ ਕੱਟ ਲੱਗਣ ਦੇ ਆਸਾਰ

ਇਸ ਮੌਕੇ ’ਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਕਿਸਾਨ ਵੱਲੋਂ ਕਰਜ਼ੇ ਦੇ ਬੋਝ ਨੂੰ ਨਾ ਸਹਾਰਦੇ ਹੋਏ ਆਤਮਹੱਤਿਆ ਕਰ ਲਈ, ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਲਈ ਕੋਈ ਪਾਲਿਸੀ ਬਣਾਉਣੀ ਚਾਹੀਦੀ ਹੈ ਤਾਂ ਜੋ ਕਿਸਾਨ ਅਜਿਹੀਆਂ ਖ਼ੁਦਕੁਸ਼ੀਆਂ ਨਾ ਕਰਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News