ਨਾਭਾ ''ਚ ਵੱਡੀ ਲੁੱਟ, ਲੁਟੇਰਿਆਂ ਨੇ ATM ''ਚੋਂ ਉਡਾਏ ਲੱਖਾਂ ਰੁਪਏ

07/17/2022 2:09:46 AM

ਨਾਭਾ (ਖੁਰਾਣਾ, ਜੈਨ) : ਤੜਕਸਾਰ 3 ਵਜੇ ਦੇ ਕਰੀਬ ਨਾਭਾ ਬਲਾਕ ਦੇ ਪਿੰਡ ਗੁਰਦਿੱਤਪੁਰਾ ਵਿਖੇ ਐੱਸ. ਬੀ. ਆਈ. ਬੈਂਕ ਦੇ ਬਾਹਰ ਲੱਗੇ ਏ. ਟੀ. ਐੱਮ. ’ਚੋਂ ਚੋਰਾਂ ਨੇ ਗੈਸ ਕਟਰ ਨਾਲ ਕੱਟ ਕੇ 14 ਲੱਖ 60 ਹਜ਼ਾਰ ਰੁਪਏ ਚੋਰੀ ਕਰ ਲਏ ਹਨ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਾਭਾ ਬਲਾਕ ਦੇ ਪਿੰਡ ਗੁਰਦਿੱਤਪੁਰਾ ਵਿਖੇ 3 ਚੋਰ ਡਿਜ਼ਾਇਰ ਕਾਰ ’ਚ ਆਏ, ਜਿਨ੍ਹਾਂ ਨੇ ਕਰੀਬ ਅੱਧਾ ਘੰਟੇ ਦੇ ਅੰਦਰ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ। ਪੁਲਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਬੈਂਕ ਅਧਿਕਾਰੀਆਂ ਨੂੰ ਵੀ ਬਹੁਤ ਲੇਟ ਪਤਾ ਲੱਗਾ ਕਿਉਂਕਿ ਜੋ ਏ. ਟੀ. ਐੱਮ. ਸੀ, ਉਸ ਦਾ ਸ਼ਟਰ ਹੇਠਾਂ ਕਰਕੇ ਉਹ ਰਫੂਚੱਕਰ ਹੋ ਗਏ ਸਨ।

ਖ਼ਬਰ ਇਹ ਵੀ : ਸਕੂਲੀ ਬੱਸ ਪਲਟਣ ਨਾਲ ਬੱਚੀ ਦੀ ਮੌਤ, ਉਥੇ ਸਿਮਰਜੀਤ ਬੈਂਸ ਮੁੜ 2 ਦਿਨ ਦੇ ਪੁਲਸ ਰਿਮਾਂਡ 'ਤੇ, ਪੜ੍ਹੋ TOP 10

ਇਸ ਮੌਕੇ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਤਾਂ ਸ਼ਾਮ ਕਰੀਬ ਸਾਢੇ 3 ਵਜੇ ਪਤਾ ਲੱਗਾ। ਮੇਰੇ ਕੋਲ ਸੀ. ਆਈ. ਏ. ਸਟਾਫ਼ ਦੇ ਮੁਲਾਜ਼ਮ ਆਏ ਸਨ ਤੇ ਉਨ੍ਹਾਂ ਤੋਂ ਹੀ ਮੈਨੂੰ ਪਤਾ ਲੱਗਾ ਕਿ ਲੁਟੇਰੇ ਏ. ਟੀ. ਐੱਮ. ’ਚੋਂ ਕਰੀਬ 15 ਲੱਖ ਰੁਪਏ ਲੈ ਗਏ। ਇਸ ਮੌਕੇ ਨਾਭਾ ਦੇ ਡੀ. ਐੱਸ. ਪੀ. ਦਵਿੰਦਰ ਅੱਤਰੀ ਨੇ ਦੱਸਿਆ ਕਿ ਇਹ ਚੋਰੀ ਤੜਕਸਾਰ ਸਵੇਰੇ 3 ਵਜੇ ਦੇ ਕਰੀਬ ਹੋਈ। ਇਸ ਦੀ ਇਕ ਸੀ. ਸੀ. ਟੀ. ਵੀ. ਫੋਟੋ ਸਾਹਮਣੇ ਆਈ ਹੈ, ਜਿਸ ਵਿੱਚ 4 ਵਿਅਕਤੀ ਹਨ, ਜਿਨ੍ਹਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। ਅਸੀਂ ਇਸ ਮਾਮਲੇ ਦੀ ਵੱਖ-ਵੱਖ ਐਂਗਲਾਂ ਤੋਂ ਜਾਂਚ ਕਰ ਰਹੇ ਹਾਂ, ਜਲਦ ਹੀ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਸਰਹਿੰਦ ਨਹਿਰ ’ਚ ਨਹਾਉਂਦੇ 3 ਬੱਚੇ ਡੁੱਬੇ, 2 ਨੂੰ ਕੱਢਿਆ ਬਾਹਰ, 1 ਦੀ ਭਾਲ ਜਾਰੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News