ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

Saturday, Sep 16, 2023 - 05:56 PM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਅਮ੍ਰਿਤ ਵੇਲੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਲਵਾਈ। ਨਗਰ ਕੀਰਤਨ ਅੰਮ੍ਰਿਤ ਵੇਲੇ ਸਵੇਰੇ ਸਾਢੇ 3 ਵਜੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਏ ਅਤੇ ਪੱਵਿਤਰ ਸਰੋਵਰ ਦੀ ਪ੍ਰਕਰਮਾ ਕਰਦੇ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਹੀ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਛੋਟੇ-ਛੋਟੇ ਸਕੂਲੀ ਬੱਚਿਆਂ ਨੇ ਸੁੰਦਰ ਬੈਂਡ ਦੀਆਂ ਧੁੰਨਾਂ ਅਤੇ ਮਾਹੌਲ ਨੂੰ ਹੋਰ ਆਨੰਦਮਈ ਕਰ ਦਿੱਤਾ। ਚੌਂਕੀ ਜੱਥਾ ਪ੍ਰਭਾਤ ਫੇਰੀ ਸੰਗਤ ਵੱਲੋਂ ਗੁਰਬਾਣੀ ਜਾਪ ਕੀਤੇ ਗਏ।

PunjabKesari

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਸਜਾਈ ਗਈ ਪਾਲਕੀ ਤੇ ਸੰਗਤ ਨੇ ਰਸਤੇ ’ਚ ਫੁੱਲਾਂ ਦੀ ਵਰਖਾ ਕੀਤੀ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਸਥਿਤ ਸੱਤਾਂ ਗੇਟਾਂ ਅਤੇ ਸੰਗਤ ਵੱਡੀ ਗਿਣਤੀ ’ਚ ਇਕੱਤਰ ਰਹੀ। ਪ੍ਰਕਰਮਾ ਦੇ ਵਿਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਨਗਰ ਕੀਰਤਨ ਦੀ ਸਮਾਪਤੀ ਉਪਰੰਤ ਅਰਦਾਸ ਕੀਤੀ ਗਈ ਅਤੇ ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੋਂ ਅਮ੍ਰਿੰਤ ਵੇਲੇ ਦਾ ਪਹਿਲਾ ਹੁਕਮਨਾਮਾ ਸੰਗਤਾਂ ਨੇ ਸਰਵਣ ਕੀਤਾ।

PunjabKesari

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅਤੇ ਨੇੜੇ ਦੇ ਇਤਿਹਾਸਕ ਗੁਰਧਾਮਾਂ ਤੇ ਬਿਜਲਈ ਰੌਸ਼ਨੀਆਂ ਨਾਲ ਸੁੰਦਰ ਸਜਾਵਟ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਸ਼ਾਸਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਗੇਟਾਂ ’ਤੇ ਸਰੁੱਖਿਆ ਦੇ ਪਖ਼ਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ, ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ, ਅਕਾਉਂਟਸ ਕਲਰਕ ਚਾਨਣ ਸਿੰਘ, ਅਕਾਉਂਟੈਂਟ ਕੁਲਵੰਤ ਸਿੰਘ, ਰਿਕਾਰਡ ਕੀਪਰ ਗੁਰਜੀਤ ਸਿੰਘ, ਸਟੋਰ ਕੀਪਰ ਸੁਰਜੀਤ ਸਿੰਘ, ਕਲਰਕ ਹਰਪਾਲ ਸਿੰਘ, ਲੰਗਰ ਇੰਚਾਰਜ਼ ਭੁਪਿੰਦਰ ਸਿੰਘ, ਮਲਕੀਤ ਸਿੰਘ ਤਰਮਾਲਾ ਸਮੇਤ ਵੱਡੀ ਗਿਣਤੀ ’ਚ ਪਤਵੰਤੇ ਮੌਜੂਦ ਸਨ। 


author

Anuradha

Content Editor

Related News