ਸ਼ਹੀਦ ਗੁਰੂ ਤੇਗ ਬਹਾਦਰ ਜੀ ਦੀ ਯਾਦ ’ਚ ਭਾਈ ਜੈਤਾ ਸਿੰਘ ਨੂੰ ਸਮਰਪਿਤ ਨਗਰ ਕੀਰਤਨ ਦਾ ਕੀਤਾ ਆਯੋਜਨ
12/22/2020 4:05:36 PM
ਬੁਢਲਾਡਾ(ਬਾਂਸਲ): ਸ਼ਹੀਦ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦ ਭਾਈ ਜੈਤਾ ਜੀ ਦੀ ਯਾਦ ’ਚ ਸ਼ਹੀਦ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਅੰਦਰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਚੌਂਕਾ ’ਚ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਤੇ ਲੰਗਰ ਲਗਾਏ ਗਏ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ।
ਇਸ ਮੌਕੇ ਤੇ ਗੁਰੂ ਸਾਹਿਬਾਨ ਦੇ ਸ਼ਬਦ ਗਾਇਣ, ਸਾਖੀਆ ਦਾ ਗੁਨਗਾਣ ਕੀਤਾ ਗਿਆ ਅਤੇ ਨਿਹੰਗ ਸਿੰਘਾਂ ਤੋਂ ਇਲਾਵਾ ਗੱਤਕਾ ਪਾਰਟੀ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਇਸ ਮੌਕੇ ਤੇ ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਜੀ ਦੇ ਪ੍ਰਕਾਸ਼ ਤੋਂ ਬਾਅਦ ਕੱਲ ਭੋਗ ਪਾਏ ਜਾਣਗੇ ਅਤੇ ਗੁਰੂ ਕਾ ਲੰਗਰ ਅਟੂੱਟ ਵਰਤਾਇਆ ਜਾਵੇਗਾ। ਇਸ ਮੌਕੇ ਤੇ ਕੌਂਸਲਰ ਕਸ਼ਮੀਰ ਸਿੰਘ ਦੀਪੂ, ਟੋਨੀ ਸਿੰਘ, ਦੀਪ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ, ਕਾਲਾ ਬਾਬਾ, ਅਰਮ ਸਿੰਘ ਆਦਿ ਹਾਜ਼ਰ ਸਨ।